ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਵਾਦ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਸਲੇ ‘ਤੇ ਹੁਣ ਵੱਡੀ ਕਾਰਵਾਈ ਕੀਤੀ ਗਈ ਹੈ। ਜੀ ਹਾਂ ਹਰਿਆਣਾ ਸਰਕਾਰ ਵੱਲੋਂ ਇਸ ਤੇ ਸਖਤ ਐਕਸ਼ਨ ਲਿਆ ਗਿਆ ਹੈ। ਹਰਿਆਣਾ ਸਰਕਾਰ ਵਲੋਂ ਅਕਾਲੀ ਦਲ ਦੇ ਵਿਧਾਇਕਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਬਿਕਰਮ ਮਜੀਠੀਆ ਸਮੇਤ ਨੌਂ ਹੋਰ ਵਿਧਾਇਕਾਂ ਤੇ ਐਫਆਈਆਰ ਦਰਜ ਕਰਵਾ ਦਿੱਤੀ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਬਿਕਰਮ ਮਜੀਠੀਆ ਸਮੇਤ ਕਈ ਵਿਧਾਇਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਗੱਡੀ ਦਾ ਘਿਰਾਓ ਕੀਤਾ ਸੀ ਇਸ ਤੋਂ ਬਾਅਦ ਸੁਰੱਖਿਆ ਦਸਤਿਆਂ ਵੱਲੋਂ ਬੜੀ ਮੁਸ਼ੱਕਤ ਤੋਂ ਬਾਅਦ ਮਨੋਹਰ ਲਾਲ ਖੱਟਰ ਨੂੰ ਉਥੋਂ ਕੱਢਿਆ ਗਿਆ । ਇਸ ਮਸਲੇ ਤੇ ਲਗਾਤਾਰ ਸਿਆਸਤ ਗਰਮਾਈ ਹੋਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਿਧਾਇਕ ਡਾ ਦਲਜੀਤ ਚੀਮਾ ਵੱਲੋਂ ਇਸ ਤੇ ਪ੍ਰਤੀਕਿਰਿਆ ਦਿੱਤੀ ਗਈ ਸੀ। ਚੀਮਾ ਦਾ ਕਹਿਣਾ ਸੀ ਕਿ ਅੱਜ ਲੋਕਤੰਤਰ ਢਾਂਚੇ ਤੇ ਸੱਟ ਮਾਰੀ ਜਾ ਰਹੀ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੋਂ ਵੀ ਪ੍ਰਦਰਸ਼ਨ ਕਰਨ ਦਾ ਹੱਕ ਖੋਹਿਆ ਜਾ ਰਿਹਾ ਹੈ । ਦਲਜੀਤ ਚੀਮਾ ਵੱਲੋਂ ਹਰਿਆਣਾ ਦੇ ਵਿਧਾਇਕਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦਾ ਵੀ ਇੱਕ ਹਵਾਲਾ ਦਿੱਤਾ ਗਿਆ ਸੀ । ਅਜਿਹੇ ਵਿੱਚ ਲਗਾਤਾਰ ਸਿਆਸੀ ਸਮੀਕਰਣ ਬਦਲਦੇ ਜਾ ਰਹੇ ਸਨ ਤੇ ਹੁਣ ਅਕਾਲੀ ਦਲ ਦੇ ਵਿਧਾਇਕਾਂ ਤੇ ਐਫਆਈਆਰ ਦਰਜ ਕਰਵਾ ਦਿੱਤੀ ਗਈ ਹੈ ।