ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ FIR ਦਰਜ

Rajneet Kaur
1 Min Read

ਚੰਡੀਗੜ੍ਹ: ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕਪੂਰਥਲਾ ਦੇ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ SDM  ਭੁਲੱਥ ਸੰਜੀਵ ਸ਼ਰਮਾ ਨੇ ਬਦਸਲੂਕੀ ਕਰਨ ਦਾ ਮਾਮਲਾ ਦਰਜ ਕਰਵਾਇਆ ਹੈ। SDM ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ ‘ਤੇ ਖਹਿਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ 186, 189, 342, 500, 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ SDM ਭੁਲੱਥ ਸੰਜੀਵ ਸ਼ਰਮਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਭੇਜੀ ਸ਼ਿਕਾਇਤ ਵਿੱਚ ਇਹ ਜਾਣਕਾਰੀ ਦਿੱਤੀ ਗਈ ਸੀ ਕਿ 29 ਮਾਰਚ ਨੂੰ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਆਪਣੇ ਸਮਰਥਕਾਂ ਨਾਲ ਮਿਲ ਕੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਗਿਆ ਸੀ।  ਸੁਖਪਾਲ ਸਿੰਘ ਖਹਿਰਾ ਨੇ ਫੇਸਬੁੱਕ ‘ਤੇ ਲਾਈਵ ਹੋ ਕੇ SDM  ਭੁਲੱਥ ਸੰਜੀਵ ਸ਼ਰਮਾ ਨੂੰ ਬੇਇੱਜ਼ਤ ਕੀਤਾ ਅਤੇ ਬੇਲੋੜੇ ਸਵਾਲ ਪੁੱਛਦੇ ਹੋਏ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਸੀ।ਜਿਸ ਤੋਂ ਬਾਅਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਐੱਸ.ਡੀ.ਐੱਮ. ਭੁਲੱਥ ਸੰਜੀਵ ਸ਼ਰਮਾ ਨੇ ਬਦਸਲੂਕੀ ਕਰਨ ਦਾ ਮਾਮਲਾ ਦਰਜ ਕਰਵਾਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment