ਬਠਿੰਡਾ: 25 ਦਸੰਬਰ ਨੂੰ ਬੀਜੇਪੀ ਵੱਲੋਂ ਕੀਤੇ ਗਏ ਪ੍ਰੋਗਰਾਮ ‘ਚ ਅੜਿੱਕਾ ਬਣੇ ਲੋਕਾਂ ‘ਤੇ ਪੁਲੀਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ 30 ਤੋਂ 40 ਅਣਪਛਾਤੇ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ।
ਪੁਲੀਸ ਨੇ ਇਹ ਕਾਰਵਾਈ ਬੀਜੇਪੀ ਵਰਕਰਾਂ ਵੱਲੋਂ ਸ਼ਿਕਾਇਤ ਕਰਨ ਤੋਂ ਬਾਅਦ ਕੀਤੀ ਹੈ। 25 ਦਸੰਬਰ ਨੂੰ ਬਠਿੰਡਾ ਦੇ ਅਮਰੀਕ ਸਿੰਘ ਰੋਡ ਨਜ਼ਦੀਕ ਬੀਜੇਪੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਦਾ ਸਮਾਗਮ ਕਰਵਾਇਆ ਗਿਆ ਸੀ ਅਤੇ ਨਾਲ ਹੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵਰਚੁਅਲ ਕਾਨਫ਼ਰੰਸ ਰਾਹੀਂ ਲੋਕਾਂ ਨੂੰ ਸੰਬੋਧਨ ਕਰਨਾ ਸੀ।
ਇਸ ਦੌਰਾਨ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਲੋਕਾਂ ਵੱਲੋਂ ਬੀਜੇਪੀ ਦੇ ਇਸ ਪ੍ਰੋਗਰਾਮ ‘ਚ ਭੰਨ ਤੋੜ ਕੀਤੀ ਗਈ, ਕੁਰਸੀਆਂ ਤੋੜ ਦਿੱਤੀਆਂ ਗਈਆਂ ਅਤੇ ਉੱਥੇ ਲਗਾਇਆ ਸਾਰਾ ਸਾਮਾਨ ਖਿਲਾਰ ਦਿੱਤਾ ਸੀ। ਇਸ ਤੋਂ ਬਾਅਦ ਬੀਜੇਪੀ ਵਰਕਰਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ।