ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖਿਲਾਫ ਐਫਆਈਆਰ ਦਰਜ, ਪੀਐੱਮ ਕੇਅਰਜ਼ ਫੰਡ ਸਬੰਧੀ ਗਲਤ ਜਾਣਕਾਰੀ ਦੇਣ ਦਾ ਦੋਸ਼

TeamGlobalPunjab
2 Min Read

ਨਵੀਂ ਦਿੱਲੀ : ਜਿੱਥੇ ਇੱਕ ਪਾਸੇ ਦੇਸ਼ ਕੋਰੋਨਾ ਵਰਗੀ ਮਹਾਮਾਰੀ ਨਾਲ ਲੜ ਰਿਹਾ ਹੈ ਉਥੇ ਹੀ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸਿਆਸੀ ਹਮਲੇ ਚਰਮ ਸੀਮਾ ‘ਤੇ ਹਨ। ਦੋਵੇਂ ਪਾਰਟੀਆਂ ਵੱਲੋਂ ਰੋਜ਼ਾਨਾ ਇੱਕ-ਦੂਜੇ ‘ਤੇ ਦੋਸ਼ ਮੜ੍ਹੇ ਜਾ ਰਹੇ ਹਨ। ਇਸ ਰਾਜਨੀਤੀ ਦੇ ਚੱਲਦਿਆਂ ਕਰਨਾਟਕ ਦੇ ਸ਼ਿਮੋਗਾ ਜ਼ਿਲ੍ਹੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ‘ਤੇ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਬਾਰੇ ਗਲਤ ਜਾਣਕਾਰੀ ਪੇਸ਼ ਕੀਤੀ ਹੈ।

ਇਹ ਐਫਆਈਆਰ ਪ੍ਰਵੀਨ ਨਾਮ ਦੇ ਇਕ ਸਥਾਨਕ ਵਕੀਲ ਵੱਲੋਂ ਦਰਜ ਕਰਵਾਈ ਗਈ ਹੈ। ਪ੍ਰਵੀਨ ਨੇ ਆਪਣੀ ਐਫਆਈਆਰ ‘ਚ ਇਹ ਅਪੀਲ ਕੀਤੀ ਗਈ ਹੈ ਕਿ ਸੋਨੀਆ ਗਾਂਧੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੱਸ ਦਈਏ ਕਿ ਕੋਰੋਨਾ ਮਹਾਮਰੀ ਦੇ ਚੱਲਦਿਆਂ ਕਾਂਗਰਸ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਜਾ ਰਹੇ ਹਨ। ਜਿਸ ਵਿੱਚ ਕਾਂਗਰਸ ਪਾਰਟੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਰਾਜਾਂ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਜਾ ਰਿਹਾ ਹੈ।

ਐਫਆਈਆਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ 11 ਮਈ ਨੂੰ ਕਾਂਗਰਸ ਪਾਰਟੀ ਵੱਲੋਂ ਝੂਠੇ ਦਾਅਵੇ ਕੀਤੇ ਗਏ। ਜਿਸ ਦੌਰਾਨ ਕੇਂਦਰ ਸਰਕਾਰ ‘ਤੇ ਕਈ ਝੂਠੇ ਦੋਸ਼ ਲਗਾਏ ਗਏ ਸਨ। ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਕੇਅਰਜ਼ ਫੰਡ ਬਾਰੇ ਵੀ ਕੁਝ ਗਲਤ ਜਾਣਕਾਰੀ ਪੇਸ਼ ਕੀਤੀ ਗਈ ਹੈ ਜੋ ਗਲਤ ਸੀ। ਇਸ ਦੇ ਅਧਾਰ ‘ਤੇ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਿਰੁੱਧ ਆਈਪੀਸੀ ਦੀ ਧਾਰਾ  153, 505 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਦੱਸ ਦਈਏ ਕਿ ਕਾਂਗਰਸ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਕੇਅਰਜ਼ ਫੰਡ ਦੀ ਜਾਣਕਾਰੀ ਨੂੰ ਜਨਤਕ ਕਰਨ ਦੀ ਅਪੀਲ ਕੀਤੀ ਗਈ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਵੱਲੋਂ ਇਸ ਸਬੰਧੀ ਸੋਸ਼ਲ ਮੀਡੀਆ ਰਾਹੀਂ  ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਪਾਰਟੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ।

Share This Article
Leave a Comment