ਆਸਾਮ ‘ਚ ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਨੇਤਾਵਾਂ ਖਿਲਾਫ FIR ਦਰਜ

Rajneet Kaur
2 Min Read

ਨਿਊਜ਼ ਡੈਸਕ: ਕਾਂਗਰਸ ਦੀ ਭਾਰਤ ਜੋੜੋ ਨਿਆ ਯਾਤਰਾ ਦਾ ਅੱਜ 11ਵਾਂ ਦਿਨ ਹੈ। ਰਾਹੁਲ ਗਾਂਧੀ ਨੇ ਅੱਜ ਆਸਾਮ ਦੇ ਬਾਰਪੇਟਾ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਹੈ। ਮੰਗਲਵਾਰ ਨੂੰ ਅਸਾਮ ਪੁਲਿਸ ਨੇ ਗੁਹਾਟੀ ਵਿੱਚ ਰਾਹੁਲ, ਕੇਸੀ ਵੇਣੂਗੋਪਾਲ, ਕਨ੍ਹਈਆ ਕੁਮਾਰ ਅਤੇ ਹੋਰਾਂ ਖ਼ਿਲਾਫ਼ FIR ਦਰਜ ਕੀਤੀ ਸੀ। ਦਸ ਦਈਏ ਕਿ ਕਾਂਗਰਸ ਨੇਤਾਵਾਂ ਅਤੇ ਸਮਰਥਕਾਂ ਨੂੰ ਗੁਹਾਟੀ ਦੀਆਂ ਮੁੱਖ ਸੜਕਾਂ ‘ਤੇ ਦਾਖਲ ਹੋਣ ਤੋਂ ਰੋਕਣ ਲਈ ਹਾਈਵੇਅ ‘ਤੇ ਬੈਰੀਕੇਡ ਲਗਾਏ ਗਏ ਸਨ ਪਰ ਕਾਂਗਰਸੀ ਵਰਕਰਾਂ ਨੇ ਬੈਰੀਕੇਡ ਤੋੜ ਦਿੱਤੇ ਅਤੇ ਪੁਲਿਸ ਨਾਲ ਝੜਪ ਹੋ ਗਈ। ਹੁਣ ਇਸ ਮਾਮਲੇ ਵਿੱਚ ਅਸਾਮ ਪੁਲਿਸ ਨੇ ਖੁਦ ਨੋਟਿਸ ਲਿਆ ਹੈ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਨੇਤਾਵਾਂ ਦੇ ਖਿਲਾਫ ਹਿੰਸਾ ਵਿੱਚ ਸ਼ਾਮਿਲ ਹੋਣ ਲਈ FIR ਦਰਜ ਕੀਤੀ ਹੈ।

ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਟਵੀਟ ਕੀਤਾ ਹੈ ਕਿ ਕਾਂਗਰਸ ਮੈਂਬਰਾਂ ਵੱਲੋਂ ਹਿੰਸਾ ਦੀਆਂ ਬੇਕਾਬੂ ਕਾਰਵਾਈਆਂ, ਭੜਕਾਹਟ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਪੁਲਿਸ ਮੁਲਾਜ਼ਮਾਂ ‘ਤੇ ਹਮਲਿਆਂ ਦੇ ਸੰਦਰਭ ਵਿੱਚ ਰਾਹੁਲ ਗਾਂਧੀ, ਕੇ.ਸੀ. ਵੇਣੂਗੋਪਾਲ, ਕਨ੍ਹਈਆ ਕੁਮਾਰ ਅਤੇ ਹੋਰ ਵਿਅਕਤੀਆਂ ਵਿਰੁੱਧ ਧਾਰਾ 120 (ਬੀ) 143/147/188/283/353/332/333/427 ਆਈਪੀਸੀ ਦੀ ਧਾਰਾ 3 ਪੀਡੀਪੀਪੀ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਯਾਤਰਾ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਸ ਨੂੰ ਪਹਿਲਾਂ ਦੀਆਂ ਯਾਤਰਾਵਾਂ ਦਾ ਤਜਰਬਾ ਹੈ। ਇਸ ਦੀ ਸ਼ੁਰੂਆਤ ਕੰਨਿਆਕੁਮਾਰੀ ਤੋਂ ਹੋਈ ਸੀ । ਭਾਜਪਾ ਨੇ ਕਿਹਾ ਸੀ ਕਿ ਇਸ ਦਾ ਕੋਈ ਅਸਰ ਨਹੀਂ ਹੋਵੇਗਾ, ਪਰ ਹੌਲੀ-ਹੌਲੀ ਇਸ ਦਾ ਅਸਰ ਪਿਆ। ਜੰਮੂ-ਕਸ਼ਮੀਰ ਵਿੱਚ ਮਾਹੌਲ ਬਣ ਗਿਆ। ਭਾਜਪਾ ਇਸ ਵਿਚ ਵਿਘਨ ਪਾ ਕੇ ਯਾਤਰਾ ਨੂੰ ਕਾਮਯਾਬ ਕਰਨ ਵਿਚ ਮਦਦ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

Share this Article
Leave a comment