ਹਰਿਆਣਾ : ਅੱਠ ਮਹੀਨੇ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਨੇ ਇਕ ਇੰਸਟਾਗ੍ਰਾਮ ਲਾਈਵ ਦੌਰਾਨ ਕ੍ਰਿਕਟਰ ਯੁਜ਼ਵੇਂਦਰ ਚਾਹਲ ਨੂੰ ਲੈ ਕੇ ਇਕ ਟਿੱਪਣੀ ਕੀਤੀ ਸੀ। ਜਿਸ ਦੇ ਖ਼ਿਲਾਫ਼ ਹੁਣ ਹਰਿਆਣਾ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਹਰਿਆਣਾ ਦੇ ਹਿਸਾਰ ਚ ਰਹਿਣ ਵਾਲੇ ਇਕ ਦਲਿਤ ਐਕਟੀਵਿਸਟ ਨੇ ਯੁਵਰਾਜ ਸਿੰਘ ਦੇ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ ਹੈ। ਸ਼ਿਕਾਇਤ ਚ ਯੁਵਰਾਜ ਸਿੰਘ ਦੇ ਖਿਲਾਫ ਯੁਜ਼ਵੇਂਦਰ ਚਹਿਲ ਦੇ ਲਈ ਜਾਤੀਵਾਦ ਟਿੱਪਣੀ ਵਰਤਣ ਦਾ ਇਲਜ਼ਾਮ ਲਗਾਇਆ ਗਿਆ ਹੈ। ਸ਼ਿਕਾਇਤਕਰਤਾ ਨੇ ਯੁਵਰਾਜ ਸਿੰਘ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਖ਼ਿਲਾਫ਼ ਅਨੁਸੂਚਿਤ ਜਾਤੀ, ਜਨਜਾਤੀ ਐਕਟ ਦੇ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਪੁਲੀਸ ਨੇ ਯੁਵਰਾਜ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 153, 153A, 295, 505, SC/ST ਦੀ ਧਾਰਾ 3(1)(r), 3(1)(s) ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਯੁਵਰਾਜ ਸਿੰਘ ਨੇ ਜੂਨ 2020 ਵਿਚ ਇੰਸਟਾਗ੍ਰਾਮ ਲਾਈਵ ਦੌਰਾਨ ਯੁਜ਼ਵੇਂਦਰ ਚਾਹਲ ‘ਤੇ ਟਿੱਪਣੀ ਕੀਤੀ ਸੀ। ਉਸ ਸਮੇਂ ਵੀ ਯੁਵਰਾਜ ਸਿੰਘ ਦੇ ਬਿਆਨ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਵਿਵਾਦ ਭਖਣ ਤੋਂ ਬਾਅਦ ਯੁਵਰਾਜ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੇ ਬਿਆਨ ਨੂੰ ਗਲਤ ਸਮਝਿਆ ਗਿਆ ਹੈ। ਇੰਸਟਾਗ੍ਰਾਮ ਵੀਡੀਓ ਦੇ ਦੌਰਾਨ ਉਹ ਰੋਹਿਤ ਸ਼ਰਮਾ ਦੇ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਸੇ ਦੌਰਾਨ ਉਨ੍ਹਾਂ ਨੇ ਯੁਜਵੇਂਦਰ ਚਾਹਲ ਨੂੰ ਲੈ ਕੇ ਇੱਕ ਟਿੱਪਣੀ ਕੀਤੀ ਸੀ। ਇਸ ਤੋਂ ਇਲਾਵਾ ਪਹਿਲਾਂ ਵੀ ਰੋਹਿਤ ਸ਼ਰਮਾ ਅਤੇ ਯੁਵਰਾਜ ਸਿੰਘ ਟਿਕ-ਟੌਕ ‘ਤੇ ਵੀਡੀਓ ਬਣਾ ਕੇ ਟਿੱਪਣੀ ਕਰਦੇ ਨਜ਼ਰ ਆਏ ਸਨ। ਸੋਸ਼ਲ ਮੀਡੀਆ ‘ਤੇ ਵੀ ਕਾਫੀ ਇਸਦਾ ਵਿਰੋਧ ਹੋਇਆ ਸੀ।