ਚੰਡੀਗੜ੍ਹ: ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।ਆਏ ਦਿਨ ਕਿਤੇ ਨਾ ਕਿਤੇ ਬੇਅਦਬੀ ਦੀ ਖਬਰ ਸਾਹਮਣੇ ਆ ਰਹੀ ਹੈ। ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ‘ਤੇ ਪੁਲਿਸ ਨੇ FIR ਦਰਜ ਕੀਤੀ ਹੈ। ਮੋਰਿੰਡਾ ਪੁਲਿਸ ਨੇ ਧਾਰਾ 295-ਏ, 307, 323 ਅਤੇ 506 ਤਹਿਤ ਮਾਮਲਾ ਦਰਜ ਕੀਤਾ ਹੈ। ਬੇਅਦਬੀ ਕਰਨ ਵਾਲੇ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ।
ਦਸ ਦਈਏ ਕਿ ਬੀਤੇ ਦਿਨ ਇੱਕ ਨੌਜਵਾਨ ਨੇ ਗੁਰਦੁਆਰੇ ਅੰਦਰ ਦਾਖਲ ਹੋ ਕੇ ਪਾਠ ਕਰ ਰਹੇ ਪਾਠੀ ਸਿੰਘ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਸੰਗਤਾਂ ਨੇ ਨੌਜਵਾਨ ਨੂੰ ਘੜੀਸ ਕੇ ਗੁਰਦੁਆਰੇ ਤੋਂ ਬਾਹਰ ਕੱਢਿਆ। ਬਾਅਦ ‘ਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ‘ਚ ਲਿਆ । SSP ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ FIR ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਮੋਰਿੰਡਾ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਗ੍ਰੰਥੀ ਸਿੰਘ ਨੇ ਐਫਆਈਆਰ ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.