ਮੁੰਬਈ: ਹਸਪਤਾਲ ‘ਚ ਅੱਗ ਲੱਗਣ ਕਾਰਨ ਲਗਭਗ 13 ਕੋਰੋਨਾ ਮਰੀਜ਼ਾਂ ਦੀ ਮੌਤ

TeamGlobalPunjab
1 Min Read

ਮੁੰਬਈ: ਮੁੰਬਈ ਦੇ ਵਿਰਾਰ ਸਥਿਤ ਇੱਕ ਕੋਵਿਡ ਹਸਪਤਾਲ ਵਿੱਚ ਅੱਗ ਲੱਗਣ ਕਾਰਨ ਲਗਭਗ 13 ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਰਿਪੋਰਟਾਂ ਮੁਤਾਬਕ ਪਾਲਘਰ ਜ਼ਿਲ੍ਹੇ ਦੇ ਵਸਈ ਵਿੱਚ ਬਣੇ ਕੋਵਿਡ ਸੈਂਟਰ ਵਿੱਚ ਇਹ ਅੱਗ ਲੱਗੀ।

ਗਤਨਾ ਦੀ ਜਾਣਕਾਰੀ ਮਿਲਦੇ ਹੀ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ। ਇਸ ਤੋਂ ਬਾਅਦ ਇਸ ਹਸਪਤਾਲ ਵਿੱਚ ਦਾਖ਼ਲ ਕੁਝ ਮਰੀਜ਼ਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਸ਼ਿਫ਼ਟ ਕਰ ਦਿੱਤਾ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਜਦੋਂ ਹਸਪਤਾਲ ਵਿੱਚ ਅੱਗ ਲੱਗੀ ਉਸ ਸਮੇਂ ਆਈਸੀਯੂ ਵਾਰਡ ਵਿੱਚ 17 ਲੋਕ ਮੌਜੂਦ ਸਨ। ਅੱਗ ਲੱਗਣ ਦੀ ਘਟਨਾ ਦੇ ਪਿੱਛੇ ਦਾ ਕਾਰਨ ਸ਼ਾਟ – ਸਰਕਟ ਹੋਣਾ ਦੱਸਿਆ ਜਾ ਰਿਹਾ ਹੈ।

ਹਸਪਤਾਲ ਵਿੱਚ ਲੱਗੀ ਅੱਗ ਅਤੇ ਕੋਰੋਨਾ ਮਰੀਜ਼ਾਂ ਦੀ ਮੌਤ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਫ਼ਸੋਸ ਜ਼ਾਹਿਰ ਕਰਦਿਆਂ ਟਵੀਟ ਕੀਤੇ ਹਨ।

Share This Article
Leave a Comment