ਦਿੱਲੀ ਸਥਿਤ ਸਫ਼ਦਰਜੰਗ ਹਸਪਤਾਲ ਦੇ ICU ’ਚ ਅੱਗ ਲੱਗੀ, 50 ਮਰੀਜ਼ਾਂ ਬਚਾਇਆ ਗਿਆ

TeamGlobalPunjab
1 Min Read

ਨਵੀਂ ਦਿੱਲੀ: ਦਿੱਲੀ ‘ਚ ਸਫ਼ਦਰਜੰਗ ਹਸਪਤਾਲ ਦੇ ਆਈਸੀਯੂ ਵਿੱਚ ਬੁੱਧਵਾਰ ਸਵੇਰੇ ਅੱਗ ਲੱਗ ਗਈ, ਜਿਸ ਤੋਂ ਬਾਅਦ 50 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਅੱਗ ਬੁਝਾਉ ਦਸਤੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 6.30 ਵਜੇ ਦੇ ਕਰੀਬ ਲੱਗੀ ਅੱਗ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਅੱਗ ਬੁਝਾਉਣ ਲਈ 9 ਟੈਂਡਰ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਦੇ ਸਟਾਫ ਦੀ ਸਹਾਇਤਾ ਨਾਲ 50 ਮਰੀਜ਼ਾਂ ਨੂੰ ਹੋਰ ਵਾਰਡਾਂ ਵਿੱਚ ਸ਼ਿਫਟ ਕੀਤਾ ਗਿਆ।

ਜਾਣਕਾਰੀ ਮੁਤਾਬਕ ਇਹ ਅੱਗ ਬੁੱਧਵਾਰ ਸਵੇਰੇ 6 : 35 ਵਜੇ ਪਹਿਲੀ ਮੰਜਿਲ ‘ਤੇ ਸਥਿਤ ਆਈਸੀਯੂ ਵਾਰਡ ਵਿੱਚ ਲੱਗੀ , ਜਿਸਦੀ ਸੂਚਨਾ ਤੁਰੰਤ ਦਮਕਲ ਵਿਭਾਗ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਅੱਗ ਬੁਝਾਉ ਦਸਤੇ ਦੀਆਂ 9 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਹਸਪਤਾਲ ਅਨੁਸਾਰ ਜਿਸ ਵੇਲੇ ਅੱਗ ਲੱਗੀ ਉਸ ਵੇਲੇ ਆਈਸੀਯੂ ਵਾਰਡ ਵਿੱਚ ਲਗਭਗ 50 ਮਰੀਜ਼ ਸਨ ਜਿਨ੍ਹਾਂ ਨੂੰ ਹਸਪਤਾਲ ਦੇ ਸਟਾਫ ਦੀ ਸਹਾਇਤਾ ਨਾਲ ਕੱਢ ਕੇ ਦੂੱਜੇ ਵਾਰਡ ਵਿੱਚ ਸ਼ਿਫਟ ਕੀਤਾ ਗਿਆ।

Share this Article
Leave a comment