ਪੰਜਾ ਸਾਹਿਬ : ਇੱਕ ਪਾਸੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਦੇਸ਼ਾਂ-ਵਿਦੇਸ਼ਾਂ ‘ਚ ਪੂਰੇ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਉੱਥੇ ਦੂਜੇ ਪਾਸੇ ਅਜਿਹੇ ਸਮੇਂ ‘ਚ ਇੱਕ ਸਿੱਖ ਕੌਮ ਲਈ ਪਾਕਿਸਤਾਨ ‘ਚ ਸਥਿਤ ਇਤਿਹਾਸਿਕ ਗੁਰਦੁਆਰਾ ਪੰਜਾ ਸਾਹਿਬ ਤੋਂ ਬੁਰੀ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਿਕ ਬੀਤੀ ਰਾਤ ਇੱਥੇ ਭਿਆਨਕ ਅੱਗ ਲੱਗ ਗਈ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਫਟਾਂ ਕੁਝ ਹੀ ਪਲਾਂ ‘ਚ ਪੂਰੇ ਦੀਵਾਨ ਹਾਲ ‘ਚ ਫੈਲ ਗਈਆਂ। ਇਸ ਅੱਗ ਨੂੰ ਲੰਬੀ ਜੱਦੋ ਜ਼ਹਿਦ ਤੋਂ ਬਾਅਦ ਕਾਬੂ ਕੀਤਾ ਗਿਆ ਅਤੇ ਇਸ ਦੀਆਂ ਤਸਵੀਰਾਂ ਵੀ ਕਾਫੀ ਵਾਇਰਲ ਹੋ ਰਹੀਆਂ ਹਨ।
- Advertisement -
ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ‘ਚ ਸਾਫ ਦਿਖਾਈ ਦਿੰਦਾ ਹੈ ਕਿ ਅੱਗ ਲੱਗਣ ਨਾਲ ਸਾਰਾ ਕੀਮਤੀ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਅਤੇ ਇਸ ਮੰਦਭਾਗੀ ਘਟਨਾ ਬਾਰੇ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਪਣੇ ਫੇਸਬੁਕ ਪੇਜ ‘ਤੇ ਸਾਂਝੀ ਕੀਤੀ ਹੈ।
ਉਨ੍ਹਾਂ ਲਿਖਿਆ ਕਿ ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ ਵਿੱਚ ਕਾਫੀ ਨੁਕਸਾਨ ਹੋਣ ਦੀ ਸੰਭਾਵਨਾ ਹੈ ਅਤੇ ਇਸ ਇਤਹਾਸਿਕ ਗੁਰਦੁਆਰਾ ਸਾਹਿਬ ਦਾ ਨਿਰਮਾਣ 200 ਸਾਲ ਪਹਿਲਾਂ ਸਿੱਖ ਕੌਮ ਦੇ ਜਰਨੈਲ ਹਰੀ ਸਿੰਘ ਨਲੂਆ ਨੇ ਕਰਵਾਇਆ ਸੀ ।
ਦੇਖੋ ਤਸਵੀਰਾਂ :
- Advertisement -