ਐੱਸਏਐੱਸ ਨਗਰ: ਮੁਹਾਲੀ ਦੇ ਫੇਜ਼ 5 ਵਿੱਚ ਅੱਗ ਲੱਗਣ ਦੇ ਨਾਲ ਹਰ ਪਾਸੇ ਸਨਸਨੀ ਫੈਲ ਗਈ। ਇਹ ਘਟਨਾ ਵਿਸ਼ਾਲ ਮੈਗਾ ਮਾਰਟ ਵਿੱਚ ਵਾਪਰੀ ਹੈ। ਸਵੇਰੇ 8:30 ਵਜੇ ਇਸ ਵਿਸ਼ਾਲ ਮੈਗਾ ਮਾਰਟ ਵਿੱਚ ਅੱਗ ਦੀਆਂ ਲਪਟਾਂ ਨੂੰ ਦੇਖੀਆਂ ਗਈਆਂ, ਜੋ ਹੌਲੀ ਹੌਲੀ ਵਧਦੀਆਂ ਗਈਆਂ।
ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਅੱਗ ਸਬੰਧੀ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਕੜੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।