ਦਿੱਲੀ ਦੇ AIIMS ਹਸਪਤਾਲ  ਦੀ 9ਵੀਂ ਮੰਜ਼ਲ ‘ਤੇ ਲੱਗੀ ਭਿਆਨਕ ਅੱਗ

TeamGlobalPunjab
1 Min Read

ਨਵੀਂ ਦਿੱਲੀ: ਰਾਜਧਾਨੀ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ਹਸਪਤਾਲ ਦੇ ਕਨਵਰਜ਼ਨ ਬਲਾਕ   ਦੀ 9ਵੀਂ ਮੰਜ਼ਲ ‘ਤੇ ਰਾਤ 10.30 ਵਜੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ 26 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ। ਫਿਲਹਾਲ ਇਸ ਘਟਨਾ ਵਿੱਚ ਹੋਏ ਨੁਕਸਾਨ ਦੀ ਜਾਂਚ ਕੀਤੀ ਜਾ ਰਹੀ ਹੈ ।ਅੱਗ ਬੁਝਾਊ ਵਿਭਾਗ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਏਮਜ਼ ਦੇ ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਬਲਾਕ ਵਿੱਚ ਜਾਂਚ ਆਦਿ ਦਾ ਕੰਮ ਕੀਤਾ ਜਾਂਦਾ ਹੈ । ਮਰੀਜ਼ਾਂ ਨੂੰ ਇੱਥੇ ਦਾਖਲ ਨਹੀਂ ਕੀਤਾ ਜਾਂਦਾ।ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 10.30 ਵਜੇ ਦੇ ਕਰੀਬ ਇਸ ਘਟਨਾ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ 26 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ।ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Share this Article
Leave a comment