ਜਲੰਧਰ ਸਿਵਲ ਹਸਪਤਾਲ ਦੇ NICU ਵਾਰਡ ਵਿੱਚ ਲੱਗੀ ਅੱਗ, ਚਾਰ ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ

Global Team
2 Min Read

ਜਲੰਧਰ: ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦੇ NICU ਵਾਰਡ ਵਿੱਚ ਮੰਗਲਵਾਰ ਸਵੇਰੇ ਕਰੀਬ 5 ਵਜੇ  ਅਚਾਨਕ ਅੱਗ ਲੱਗਣ ਕਾਰਨ ਹਸਪਤਾਲ  ਵਿੱਚ ਹਫੜਾ-ਦਫੜੀ ਮੱਚ ਗਈ।ਘਟਨਾ ਸਮੇਂ ਵਾਰਡ ‘ਚ 4 ਨਵਜੰਮੇ ਬੱਚੇ ਦਾਖ਼ਲ ਸਨ। ਹਾਲਾਂਕਿ, ਹਸਪਤਾਲ ਦੇ ਸੁਰੱਖਿਆ ਕਰਮਚਾਰੀਆਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੂਰੇ ਵਾਰਡ ਨੂੰ ਖਾਲੀ ਕਰਵਾ ਲਿਆ ਤੇ ਸਾਰੇ ਬੱਚਿਆਂ ਦੀ ਜਾਨ ਬਚਾ ਲਈ।

ਹਸਪਤਾਲ ਦੇ ਸੁਰੱਖਿਆ ਕਰਮਚਾਰੀਆਂ ਅਤੇ ਸਟਾਫ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਨਵਜੰਮੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਵਾਰਡ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ। ਸਟਾਫ ਦੀ ਚੌਕਸੀ ਅਤੇ ਤੁਰੰਤ ਕਾਰਵਾਈ ਸਦਕਾ ਇੱਕ ਵੱਡਾ ਹਾਦਸਾ ਟਲ ਗਿਆ ਹੈ।

ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਏਸੀ ਦੇ ਜ਼ਿਆਦਾ ਗਰਮ ਹੋਣ ਕਾਰਨ ਸ਼ਾਰਟ ਸਰਕਿਟ ਹੋਇਆ, ਜਿਸ ਕਾਰਨ ਅਚਾਨਕ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਅਜੇ ਨਹੀਂ ਹੋਈ ਹੈ।

ਪ੍ਰਤੱਖਦਰਸ਼ੀਆਂ ਅਨੁਸਾਰ ਗਰਮੀ ਕਾਰਨ ਏਸੀ ਜ਼ਿਆਦਾ ਗਰਮ ਹੋ ਗਿਆ ਤੇ ਉਸ ‘ਚ ਸ਼ਾਰਟ ਸਰਕਿਟ ਹੋਣ ਨਾਲ ਅੱਗ ਲੱਗ ਗਈ। ਕੁਝ ਹੀ ਸਮੇਂ ‘ਚ ਏਸੀ ‘ਚੋਂ ਕਾਲੇ ਧੂੰਏਂ ਦੇ ਗੁਬਾਰ ਨਿਕਲਣ ਲੱਗ ਪਏ ਤੇ ਅੱਗ ਦੀਆਂ ਲਪਟਾਂ ਨੇ ਨੇੜੇ ਪਏ ਹੋਰ ਸਮਾਨ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ। ਵਾਰਡ ‘ਚ ਸੰਘਣਾ ਤੇ ਜ਼ਹਿਰੀਲਾ ਧੂੰਆਂ ਫੈਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment