ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਵਿਖੇ ਸਮਾਗਮ ਦੌਰਾਨ ਲੰਗਰ ਹਾਲ ‘ਚ ਲੱਗੀ ਅੱਗ

Global Team
2 Min Read

ਨਿਊਜ਼ ਡੈਸਕ: ਡੇਰਾ ਹੰਸਾਲੀ ਵਿਖੇ ਅੱਜ ਮਨਾਏ ਜਾ ਰਹੇ ਸਵਰਗਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਚਲ ਰਹੇ ਧਾਰਮਿਕ ਸਮਾਗਮਾਂ ਦੌਰਾਨ ਸਵੇਰੇ ਵੱਡਾ ਹਾਦਸਾ ਵਾਪਰਨ ਤੋਂ ਬਚ ਗਿਆ ਹੈ। ਜਦੋਂ ਲੰਗਰ ਹਾਲ ਵਿੱਚ ਸਿਲੰਡਰ ਨੂੰ ਅੱਗ ਲੱਗ ਗਈ।  ਅੱਗ ਲੱਗਣ ਕਾਰਨ ਮੌਕੇ ‘ਤੇ ਮੌਜੂਦ ਸੰਗਤ ਵਿੱਚ ਕੁਝ ਸਮੇਂ ਲਈ ਅਫ਼ਰਾ-ਤਫ਼ਰੀ ਮਚ ਗਈ, ਪਰ ਫਾਇਰ ਬ੍ਰਿਗੇਡ ਦੀ ਚੌਕਸੀ ਕਾਰਨ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਹਿੰਦ ਫਾਇਰ ਬ੍ਰਿਗੇਡ ਦੇ ਡਰਾਈਵਰ ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸਮਾਗਮ ਦੇ ਮੱਦੇਨਜ਼ਰ ਇੱਥੇ ਪਹਿਲਾਂ ਤੋਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਇੰਤਜ਼ਾਮ ਕੀਤਾ ਗਿਆ ਸੀ। ਇਸੇ ਅਗਾਊਂ ਤਿਆਰੀ ਕਾਰਨ ਅੱਗ ‘ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ।

ਡਰਾਈਵਰ ਚਰਨਜੀਤ ਸਿੰਘ ਅਨੁਸਾਰ ਅੱਗ ਲੰਗਰ ਹਾਲ ਵਿੱਚ ਭੱਠੀਆਂ ਅਤੇ ਸਿਲੰਡਰਾਂ ਦੀ ਪਾਈਪ ਤੋਂ ਲੱਗੀ ਸੀ, ਜਿਸ ਦੌਰਾਨ ਇੱਕ ਸਿਲੰਡਰ ਵਿੱਚ ਜ਼ੋਰਦਾਰ ਧਮਾਕਾ ਵੀ ਹੋਇਆ। ਮੌਕੇ ‘ਤੇ ਮੌਜੂਦ ਫਾਇਰ ਬ੍ਰਿਗੇਡ ਅਮਲੇ ਨੇ ਬਿਨਾਂ ਸਮਾਂ ਗੁਆਏ ਇੱਕ ਗੱਡੀ ਦੀ ਮਦਦ ਨਾਲ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment