ਨਵੀਂ ਦਿੱਲੀ : ਰਾਜਧਾਨੀ ਦੇ ਲਾਜਪਤ ਨਗਰ ‘ਚ ਇੱਕ ਕੱਪੜੇ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ 30 ਗੱਡੀਆਂ ਮੌਕੇ ‘ਤੇ ਪਹੁੰਚੀਆਂ, ਫਿਲਹਾਲ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਲਗਭਗ 10:30 ਵਜੇ ਸੈਂਟਰਲ ਮਾਰਕਿਟ ਵਿੱਚ ਕੇਐਫਸੀ ਦੇ ਨੇੜ੍ਹੇ ਕੱਪੜੇ ਦੇ ਸ਼ੋਅਰੂਮ ਵਿੱਚ ਅੱਗ ਲੱਗ ਗਈ। ਅੱਗ ਦੀਆਂ ਭਿਆਨਕ ਲਪਟਾਂ ਵੇਖ ਕੇ ਆਸ-ਪਾਸ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ।
ਉੱਧਰ ਦਿੱਲੀ ਦਮਕਲ ਸੇਵਾ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਅੱਗ ਬੁਝਾਉਣ ਲਈ 30 ਗੱਡੀਆਂ ਮੌਕੇ ‘ਤੇ ਭੇਜ ਦਿੱਤੀਆਂ ਗਈਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਹੈ। ਉੱਥੇ ਹੀ ਸ਼ੋਅਰੂਮ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ।