ਬੈਟਰੀਆਂ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

TeamGlobalPunjab
2 Min Read

ਗੁਰਦਾਸਪੁਰ : ਜ਼ਿਲ੍ਹੇ ਦੇ ਕਸਬਾ ਕਾਦੀਆਂ ਦੇ ਪ੍ਰਭਾਕਰ ਚੋਕ ਸਿੱਥਤ ਇੱਕ ਬੈਟਰੀਆਂ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਲਲਿਤ ਕੁਮਾਰ ਉਰਫ਼ ਰੋਮੀ ਮਹਾਜਨ ਹੋਕੇ ਪ੍ਰਭਾਕਰ ਚੋਕ ਨੇੜੇ ਬੈਟਰੀਆਂ ਦਾ ਕਾਰੋਬਾਰ ਕਰਦੇ ਹਨ ਉਨ੍ਹਾਂ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਜਿਸ ‘ਤੇ ਤੁਰੰਤ ਬਟਾਲਾ ਤੋਂ ਫ਼ਾਈਰ ਬ੍ਰਿਗੇਡ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਕਾਫ਼ੀ ਜਦੋ ਜਹਿਦ ਬਾਅਦ ਫ਼ਾਇਰ ਬ੍ਰਿਗੇਡ ਨੇ ਅਗ ਤੇ ਕਾਬੂ ਪਾਇਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਮੀ ਮਹਾਜਨ ਨੇ ਦੱਸਿਆ ਕਿ ਕਿਸੇ ਨੇ ਉਸ ਨੂੰ ਸਵੇਰੇ ਫ਼ੋਨ ਰਾਹੀਂ ਸੂਚਨਾ ਦਿੱਤੀ ਕਿ ਉਸਦੀ ਦੁਕਾਨ ਦੇ ਅੰਦਰੋਂ ਧੂਆਂ ਨਿਕਲ ਰਿਹਾ ਹੈ। ਜਦੋਂ ਉਸਨੇ ਆਪਣੀ ਦੁਕਾਨ ਦਾ ਸ਼ਟਰ ਖੋਲਿਆ ਤਾਂ ਦੁਕਾਨ ਅੰਦਰ ਅੱਗ ਲੱਗੀ ਹੋਈ ਸੀ। ਪੁਲੀਸ ਨੂੰ ਇਸ ਮਾਮਲੇ ਦੀ ਸੂਚਨਾ ਦਿੱਤੀ, ਜਿਸ ‘ਤੇ ਤੁਰੰਤ ਪੁਲੀਸ ਮੋਕੇ ਤੇ ਪਹੁੰਚ ਗਈ। ਬਟਾਲਾ ਤੋਂ ਫ਼ਾਈਰ ਬ੍ਰਿਗੇਡ ਅਧਿਕਾਰੀਆਂ ਨੂੰ ਵੀ ਅੱਗ ਲੱਗਣ ਬਾਰੇ ਸੂਚਿਤ ਕੀਤਾ ਗਿਆ। ਜਿਸ ਤੋਂ ਲਗਭਗ ਡੇਢ ਘੰਟੇ ਬਾਦ ਫ਼ਾਈਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਚ ਜੁੱਟ ਗਈ।

- Advertisement -

ਨਗਰ ਕੋਂਸਲ ਦੇ ਅਧਿਕਾਰੀਆਂ ਨੇ ਵੀ ਮੋਕੇ ‘ਤੇ ਪਹੁੰਚ ਕੇ ਪ੍ਰਸ਼ਾਸਨ ਨੂੰ ਸਹਿਯੌਗ ਦਿੱਤਾ। ਕਾਫ਼ੀ ਜਦੋਜਹਿਦ ਬਾਦ ਅੱਗ ‘ਤੇ ਕਾਬੂ ਪਾ ਲਿਆ ਗਿਆ। ਅੱਗ ਲੱਗਣ ਦੋਰਾਣ ਕਈ ਬੈਟਰੀਆਂ ਧਮਾਕੇ ਨਾਲ ਉਡ ਗਈਆਂ ਅਤੇ ਦੁਕਾਨ ਲਗਭਗ ਪੂਰੀ ਤਰ੍ਹਾਂ ਸੜ ਕੇ ਤਬਾਹ ਹੋ ਗਈ। ਲਲਿਤ ਕੁਮਾਰ ਉਰਫ਼ ਰੋਮੀ ਮਹਾਜਨ ਨੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਾਦੀਆਂ ‘ਚ ਦਮਕਲ ਵਿਭਾਗ ਦੀ ਗੱਡੀ ਹਰ ਸਮੇਂ ਰਹਿਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਅੱਗ ਲੱਗਣ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

Share this Article
Leave a comment