ਹਰਿਆਣਾ-ਪੰਜਾਬ ਸ਼ੰਭੂ ਸਰਹੱਦ ‘ਤੇ ਵਾਪਰੀ ਘਟਨਾ

Prabhjot Kaur
2 Min Read

ਪਟਿਆਲਾ: ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ‘ਤੇ ਅੱਜ ਇੱਕ ਹਾਦਸਾ ਵਾਪਰ ਗਿਆ। ਉੱਥੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ।  ਕਿਸਾਨਾਂ ਨੇ ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਇਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਕਾਦੀਆਂ ਦੇ ਗਰੁੱਪ ਦੀ ਟਰੈਕਟਰ-ਟਰਾਲੀ ਸੜ ਕੇ ਸੁਆਹ ਹੋ ਗਈ। ਇਸ ਤੋਂ ਇਲਾਵਾ ਉਹਨਾਂ ਨੇ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਕੀਤੀ। ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।

ਸ਼ੰਭੂ ਬਾਰਡਰ ‘ਤੇ ਅੱਗ ਲੱਗਦੇ ਹੀ ਕਿਸਾਨ ਇਕਜੁੱਟ ਹੋ ਗਏ। ਇੱਕ ਕਿਸਾਨ ਨੂੰ ਪਾਈਪ ਨਾਲ ਅੱਗ ਬੁਝਾਉਂਦੇ ਦੇਖਿਆ ਗਿਆ ਜਦੋਂ ਕਿ ਕਈ ਬਾਲਟੀਆਂ ਨਾਲ ਅੱਗ ‘ਤੇ ਕਾਬੂ ਪਾ ਰਹੇ ਸਨ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਾਫੀ ਦੇਰ ਬਾਅਦ ਪਹੁੰਚੀਆਂ। ਜਿਸ ਦਾ ਕਿਸਾਨਾਂ ਨੇ ਰੋਸ ਪ੍ਰਗਟ ਕੀਤਾ।

ਦੱਸਣਯੋਗ ਹੈ ਕਿ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ 58 ਦਿਨ ਬੀਤ ਚੁੱਕੇ ਹਨ। 13, 14 ਅਤੇ 21 ਫਰਵਰੀ ਨੂੰ ਦਿੱਲੀ ਮਾਰਚ ਦੌਰਾਨ ਝੜਪਾਂ ਹੋਈਆਂ, ਜਿਸ ਵਿੱਚ ਕਈ ਪੁਲਿਸ ਮੁਲਾਜ਼ਮਾਂ ਸਮੇਤ ਸੈਂਕੜੇ ਕਿਸਾਨ ਜ਼ਖ਼ਮੀ ਹੋ ਗਏ। ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਖੜ੍ਹੇ ਹਨ। ਚਾਰ ਦੌਰ ਦੀ ਗੱਲਬਾਤ ਵਿੱਚ ਵੀ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ‘ਤੇ ਅੜੇ ਹੋਏ ਹਨ। ਕਿਸਾਨਾਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਨਾ ਕਰਨ ’ਤੇ 17 ਅਪਰੈਲ ਨੂੰ ਸ਼ੰਭੂ ਸਰਹੱਦ ’ਤੇ ਰੇਲ ਗੱਡੀ ਰੋਲਾਂਰੋਕਣ  ਦਾ ਐਲਾਨ ਕੀਤਾ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment