ਤੇਲੰਗਾਨਾ: ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਇਲੈਕਟ੍ਰਿਕ ਸਕੂਟਰ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 5 ਲੋਕ ਜ਼ਖਮੀ ਵੀ ਹੋਏ ਹਨ। ਅੱਗ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਲੱਗੀ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸ਼ੋਅਰੂਮ ਦੀ ਬੈਟਰੀ ਚਾਰਜਿੰਗ ਯੂਨਿਟ ‘ਚ ਅੱਗ ਲੱਗ ਗਈ, ਜਿਸ ਨੇ ਬਾਅਦ ‘ਚ ਭਿਆਨਕ ਰੂਪ ਧਾਰਨ ਕਰ ਲਿਆ।
ਦੱਸ ਦੇਈਏ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਇਲੈਕਟ੍ਰਿਕ ਸਕੂਟਰ ਸ਼ੋਅਰੂਮ ਦੀ ਇਮਾਰਤ ਵਿੱਚ ਫਸੇ ਲੋਕਾਂ ਨੂੰ ਬਚਾਇਆ ਗਿਆ। ਜਿਸ ਇਮਾਰਤ ਵਿਚ ਇਹ ਇਲੈਕਟ੍ਰਿਕ ਸਕੂਟਰ ਸ਼ੋਅਰੂਮ ਹੈ, ਉਸ ਵਿਚ ਰੂਬੀ ਪ੍ਰਾਈਡ ਲਗਜ਼ਰੀ ਹੋਟਲ ਵੀ ਹੈ। ਇਸ ਹੋਟਲ ਵਿੱਚ ਠਹਿਰੇ ਕੁਝ ਲੋਕਾਂ ਨੂੰ ਵੀ ਅੱਗ ਲੱਗਣ ਕਾਰਨ ਨੁਕਸਾਨ ਹੋਇਆ ਹੈ। ਅੱਗ ਕਾਰਨ ਲੋਕਾਂ ਦਾ ਦਮ ਘੁੱਟਣ ਦਾ ਵੀ ਸਾਹਮਣਾ ਕਰਨਾ ਪਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਬਾਕੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਸ ਦਾ ਕਾਰਨ ਕੀ ਸੀ? ਸ਼ੋਅਰੂਮ ‘ਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ 5 ਲੋਕ ਜ਼ਖਮੀ ਹੋਏ ਹਨ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.