Breaking News

ਦੀਵਾਲੀ ਦੀ ਰਾਤ ਸਿੰਘੂ ਬਾਰਡਰ ‘ਤੇ ਟੈਂਟਾਂ ਨੂੰ ਲੱਗੀ ਭਿਆਨਕ ਅੱਗ, ਕਿਸਾਨਾਂ ਨੇ ਦੱਸਿਆ ਕਿਸੇ ਦੀ ਸਾਜਿਸ਼

ਨਵੀਂ ਦਿੱਲੀ: ਦੀਵਾਲੀ ਮੌਕੇ ਦੇਰ ਸ਼ਾਮ ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਟੈਂਟਾਂ ਨੂੰ ਅੱਗ ਲਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਇਹ ਕਿਸਾਨਾਂ ਦੀਆਂ ਟਰਾਲੀਆਂ ਅਤੇ ਫਿਰ ਤਿੰਨ ਟੈਂਟਾਂ ਵਿੱਚ ਫੈਲ ਗਈ ਤੇ ਇਸ ਦੌਰਾਨ ਜ਼ੋਰਦਾਰ ਧਮਾਕਾ ਵੀ ਹੋਇਆ। ਕਿਸਾਨਾਂ ਨੇ ਦੱਸਿਆ ਕਿ ਅੱਗ ਲੱਗਣ ਤੋਂ ਕਈ ਦੇਰ ਬਾਅਦ ਵੀ ਫ਼ਾਇਰ ਬ੍ਰਿਗੇਡ ਦੀ ਕੋਈ ਗੱਡੀ ਮੌਕੇ ‘ਤੇ ਨਹੀਂ ਪਹੁੰਚੀ ਪਰ ਕਿਸਾਨਾਂ ਵਲੋਂ ਖੁਦ ਇਸ ਅੱਗ ‘ਤੇ ਕਾਬੂ ਪਾਇਆ ਗਿਆ।

ਕਿਸਾਨ ਇਸ ਨੂੰ ਸਾਜ਼ਿਸ਼ ਦੱਸ ਰਹੇ ਹਨ, ਉਨ੍ਹਾਂ ਕਿਹਾ ਕਿ ਕਿਸੇ ਵਲੋਂ ਜਾਣਬੁੱਝ ਕੇ ਉਥੇ ਆਤਿਸ਼ਬਾਜ਼ੀ ਕੀਤੀ ਗਈ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਸਾਡਾ ਬਹੁਤ ਵੱਡਾ ਨੁਕਸਾਨ ਹੋਇਆ ਹੈ।

ਜਾਣਕਾਰੀ ਅਨੁਸਾਰ ਜਿਨ੍ਹਾਂ ਕਿਸਾਨਾਂ ਦੇ ਟੈਂਟ ਅੱਗ ਨਾਲ ਸੜੇ ਹਨ ਉਹ ਪਿੰਡ ਲਸਾੜਾ ਅਤੇ ਪਾਲਾਂ ਤਹਿਸੀਲ ਫਿਲੌਰ (ਜਲੰਧਰ) , ਪਿੰਡ ਚਾਹਲਾਂ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਦੇ ਰਹਿਣ ਵਾਲੇ ਹਨ। ਇਸ ਮੌਕੇ ਕਿਸਾਨ ਆਗੂ ਸਿਰਸਾ ਨੇ ਦੱਸਿਆ ਕਿ ਅੱਗ ਲੱਗਣ ਤੋਂ ਕੁਝ ਸਮਾਂ ਪਹਿਲਾਂ ਹੀ ਉਹ ਸਥਿਤੀ ਦਾ ਜਾਇਜ਼ਾ ਲੈ ਕੇ ਗਏ ਸਨ ਅਤੇ ਕਰੀਬ 10 ਮਿੰਟ ਬਾਅਦ ਹੀ ਉਥੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਜਾਣਬੁਝ ਕੇ ਅੱਗ ਲਗਾਉਣ ਵਾਲਾ ਵਿਅਕਤੀ ਮੰਦਰ ਵਾਲੀ ਸਾਈਡ ਭੱਜ ਗਿਆ ਜਿਸ ਦਾ ਕਿਸਾਨਾਂ ਵਲੋਂ ਪਿੱਛਾ ਵੀ ਕੀਤਾ ਗਿਆ ਪਰ ਉਹ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ।

Check Also

“ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

ਚੰਡੀਗੜ੍ਹ: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ “ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ” ਨੂੰ ਦੇਖਣ …

Leave a Reply

Your email address will not be published. Required fields are marked *