ਦੱਖਣੀ ਤਾਈਵਾਨ ‘ਚ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

TeamGlobalPunjab
1 Min Read

ਬੀਜਿੰਗ : ਦੱਖਣੀ ਤਾਈਵਾਨ ਦੇ ਸ਼ਹਿਰ ਕਾਊਸ਼ੁੰਗ ਵਿਚ ਵੀਰਵਾਰ ਨੂੰ  ਇੱਕ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗਣ ਨਾਲ 25 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ। ਕਾਊਸ਼ੁੰਗ ਸ਼ਹਿਰ ਦੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ 13 ਮੰਜ਼ਿਲਾ ਇਮਾਰਤ ਨੂੰ ਸਵੇਰੇ 3 ਵਜੇ ਦੇ ਕਰੀਬ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ 55 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚ 14 ਲੋਕ ਸ਼ਾਮਲ ਹਨ ਜਿਨ੍ਹਾਂ ਨੇ ਜੀਵਨ ਦੇ ਕੋਈ ਸੰਕੇਤ ਨਹੀਂ ਦਿਖਾਏ। ਤਾਈਵਾਨ ਵਿੱਚ, ਮੌਤ ਦੀ ਅਧਿਕਾਰਤ ਪੁਸ਼ਟੀ ਸਿਰਫ ਹਸਪਤਾਲ ਵਿੱਚ ਕੀਤੀ ਜਾ ਸਕਦੀ ਹੈ।

ਅੱਗ ਲੱਗਣ ਵਾਲੀ ਥਾਂ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਫਾਇਰ ਵਿਭਾਗ ਦੇ ਮੁਖੀ ਨੇ ਕਿਹਾ ਕਿ ਘਟਨਾ ਸਥਾਨ’ ਤੇ ਮਿਲੇ ਘੱਟੋ -ਘੱਟ 11 ਲੋਕਾਂ ਨੂੰ ਸਿੱਧਾ ਮੁਰਦਾਘਰ ਵਿੱਚ ਭੇਜਿਆ ਗਿਆ।

- Advertisement -

ਅੱਗ ਸਭ ਤੋਂ ਪਹਿਲਾਂ ਗ੍ਰਾਊਂਡ ਫਲੋਰ ‘ਤੇ ਲੱਗੀ ਅਤੇ ਦੇਖਦੇ ਹੀ ਦੇਖਦੇ ਪੂਰੀ ਬਿਲਡਿੰਗ ਨੂੰ ਆਪਣੀ ਲਪੇਟ ਵਿਚ ਲੈ ਲਿਆ। ਅਧਿਕਾਰੀਆਂ ਨੇ ਕਿਹਾ ਕਿ ਇਰਾਇਸ਼ੀ ਅਪਾਰਟਮੈਂਟ ਵਿਚ 100 ਤੋਂ ਜ਼ਿਆਦਾ ਲੋਕ ਰਹਿੰਦੇ ਸਨ ਅਤੇ ਉਨ੍ਹਾਂ ਵਿਚੋਂ ਕਈ ਸੀਨੀਅਰ ਨਾਗਰਿਕ ਸਨ। ਖੋਜ ਅਤੇ ਬਚਾਅ ਮੁਹਿੰਮ ਅਜੇ ਵੀ ਜਾਰੀ ਹੈ।

 

Share this Article
Leave a comment