ਪ੍ਰਧਾਨ ਮੰਤਰੀ ਦੇ ਘਰ ਨੇੜੇ ਲੱਗੀ ਅੱਗ

TeamGlobalPunjab
1 Min Read

ਨਵੀਂ ਦਿੱਲੀ : ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਨੇੜੇ ਲੋਕ ਕਲਿਆਣ ਮਾਰਗ ਵਿਚ ਅੱਗ ਲੱਗ ਗਈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਅੱਗ ਬੁਝਾਉਣ ਲਈ 9 ਵਾਹਨ ਅਤੇ 4 ਐਂਬੂਲੈਂਸਾਂ ਘਟਨਾ ਵਾਲੀ ਥਾਂ ‘ਤੇ ਮੌਜੂਦ ਹਨ। ਮੀਡੀਆ ਰਿਪੋਰਟਾਂ ਅਨੁਸਾਰ ਅੱਗ ਲੱਗਣ ਦੀ ਘਟਨਾ ਗੰਭੀਰ ਨਹੀਂ ਹੈ, ਪਰ ਸੁਰੱਖਿਆ ਦੇ ਤੌਰ ‘ਤੇ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਫਾਇਰ ਟੈਂਡਰ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਘਟਨਾ ਵਾਲੀ ਥਾਂ ‘ਤੇ ਮੌਜੂਦ ਹਨ। ਅੱਗ ਬਹੁਤ ਜ਼ਿਆਦਾ ਨਹੀਂ ਸੀ ਅਤੇ ਥੋੜ੍ਹੇ ਸਮੇਂ ਵਿਚ ਹੀ ਇਸ ‘ਤੇ ਕਾਬੂ ਪਾ ਲਿਆ ਗਿਆ।

Share this Article
Leave a comment