ਮੋਰਿੰਡਾ: ਲੁਧਿਆਣਾ ਵਿਖੇ ਵਰਚੂਅਲ ਰੈਲੀ ਦੌਰਾਨ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਕਾਂਗਰਸ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਖ਼ੁਸ਼ੀ ਵਿਚ ਮੋਰਿੰਡਾ ਸ਼ਹਿਰ ਚੰਨੀ ਦੇ ਘਰ ਅਤੇ ਦਫ਼ਤਰ ਦੇ ਬਾਹਰ ਕਾਂਗਰਸੀ ਵਰਕਰਾਂ ਵਲੋਂ ਆਤਿਸ਼ਬਾਜ਼ੀ ਚਲਾ ਕੇ ਅਤੇ ਨੱਚ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ।