ਅਮਰੀਕਾ ‘ਚ ਯੂਨੀਵਰਸਿਟੀ ਆਫ ਨੇਵਾਡਾ ਦੇ ਕੈਂਪਸ ‘ਚ ਹੋਈ ਗੋਲੀਬਾਰੀ, ਤਿੰਨ ਦੀ ਮੌਤ

Rajneet Kaur
2 Min Read

ਨਿਊਜ਼ ਡੈਸਕ:  ਅਮਰੀਕਾ ਦੇ ਲਾਸ ਵੇਗਾਸ ਸ਼ਹਿਰ ‘ਚ ਸਥਿਤ ਯੂਨੀਵਰਸਿਟੀ ਆਫ ਨੇਵਾਡਾ ਦੇ ਕੈਂਪਸ ‘ਚ ਗੋਲੀਬਾਰੀ ਦੀ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ । ਰਿਪੋਰਟਾਂ ਮੁਤਾਬਕ ਲਾਸ ਵੇਗਾਸ ਪੁਲਿਸ ਨੇ ਕਿਹਾ ਕਿ ਸ਼ੱਕੀ ਹਮਲਾਵਰ ਦੀ ਮੌਤ ਹੋ ਗਈ ਹੈ। ਲਾਸ ਵੇਗਾਸ ਸਿਟੀ ਪੁਲਿਸ ਵਿਭਾਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਸ਼ੱਕੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਹ ਮਰ ਗਿਆ ਹੈ। ਪੁਲਿਸ ਨੇ ਨਾਗਰਿਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ ਹੈ। ਇਸ ਦੇ ਨਾਲ ਹੀ ਵਾਸ਼ਿੰਗਟਨ ‘ਚ ਵ੍ਹਾਈਟ ਹਾਊਸ ਨੇ ਕਿਹਾ ਕਿ ਅਸੀਂ ਲਾਸ ਵੇਗਾਸ ‘ਚ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ।

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਯੂਨੀਵਰਸਿਟੀ ਕੈਂਪਸ ਦੇ ਬੀਮ ਹਾਲ ਦੇ ਆਸ-ਪਾਸ ਵਾਪਰੀ, ਜਿਸ ਵਿੱਚ ਬਿਜ਼ਨਸ ਸਕੂਲ ਅਤੇ ਹੋਰ ਸਹੂਲਤਾਂ ਹਨ। ਹਾਲਾਂਕਿ ਪੀੜਤਾਂ ਦੀ ਹਾਲਤ ਬਾਰੇ ਤੁਰੰਤ ਜਾਣਕਾਰੀ ਨਹੀਂ ਮਿਲ ਸਕੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਵਿਦਿਆਰਥੀਆਂ ਨੂੰ ਇੱਕ ਪੋਸਟ ਵਿੱਚ ਇਲਾਕਾ ਖਾਲੀ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਬਾਅਦ ਵਿੱਚ ਕਿਹਾ ਕਿ ਕੈਂਪਸ ਵਿੱਚ ਕੋਈ ਹੋਰ ਖ਼ਤਰਾ ਨਹੀਂ ਹੈ। ਕਈ ਪੀੜਤਾਂ ਨੂੰ ਸਥਾਨਿਕ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਫਿਲਹਾਲ ਗੋਲੀਬਾਰੀ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment