ਨਿਊਜ਼ ਡੈਸਕ: ਕੈਨੇਡਾ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਘਰ ‘ਤੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਸ ਸਬੰਧੀ ਪੰਜਾਬੀ ਗਾਇਕ ਨੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ, ਪਰ ਕੈਨੇਡਾ ਦੇ ਵੈਨਕੁਵਰ ਵਿੱਚ ਗਿੱਪੀ ਗਰੇਵਾਲ ਦੇ ਘਰ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਾਰੈਂਸ ਗਰੁੱਪ ਨੇ ਲਈ ਹੈ। ਇਸ ਸਬੰਧੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਬੰਗਲੇ ‘ਤੇ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ।
ਗਿੱਪੀ ਗਰੇਵਾਲ ਦਾ ਅੱਜ ਵੀ ਨਵਾਂ ਪੰਜਾਬੀ ਗੀਤ ਲਾਂਚ ਹੋਣ ਜਾ ਰਿਹਾ ਹੈ ਜਿਸ ਦਾ ਨਾਮ ‘ਗੈਂਗ ਗੈਂਗ’ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ ਵਿੱਚ ਗੋਲੀਆਂ ਚਲਾ ਦਿੱਤੀਆਂ ਗਈਆਂ। ‘ਗੈਂਗ ਗੈਂਗ’ ਗੀਤ 29 ਨਵੰਬਰ ਨੂੰ ਰਿਲੀਜ਼ ਹੋ ਰਿਹਾ ਹੈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।