ਲਾਰੈਂਸ ਬਿਸ਼ਨੋਈ ਦੇ ਵਕੀਲ ‘ਤੇ ਗੋਲੀ ਚਲਾਉਣ ਦੇ ਮਾਮਲੇ ‘ਚ ਸ਼ੂਟਰ ਗ੍ਰਿਫ਼ਤਾਰ

Global Team
2 Min Read

ਨਵੀ ਦਿੱਲੀ : ਲਾਰੈਂਸ ਬਿਸ਼ਨੋਈ ਦੇ ਵਕੀਲ ਦੀਪਕ ਖੱਤਰੀ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਦਿੱਲੀ ਦੇ ਕਸ਼ਮੀਰੀ ਗੇਟ ‘ਤੇ ਗੋਲੀਬਾਰੀ ਕੀਤੀ ਗਈ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦੀਪਕ ਖੱਤਰੀ ਦੀ ਕਾਰ ‘ਤੇ 24 ਫਰਵਰੀ ਦੇਰ ਰਾਤ ਫਾਇਰਿੰਗ ਹੋਈ ਸੀ। ਪੁਲਿਸ ਨੇ ਇਸ ਮਾਮਲੇ ਦੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰੋਹਿਤ ਸੋਲੰਕੀ ਵਜੋਂ ਹੋਈ ਹੈ। ਪੁਲਿਸ ਨੇ ਉਸਨੂੰ ਮਾਜਰਾ ਡੱਬਾਸ ਇਲਾਕੇ ਦੇ ਨੇੜੇ ਗ੍ਰਿਫ਼ਤਾਰ ਕੀਤਾ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਰੋਹਿਤ ਸੋਲੰਕੀ ਸਕੂਟਰ ‘ਤੇ ਸਵਾਰ ਸੀ ਅਤੇ ਉਸ ਕੋਲ ਪਿਸਤੌਲ ਸੀ ਜਦੋਂ ਉਸਨੇ ਲਾਰੈਂਸ ਬਿਸ਼ਨੋਈ ਦੀ ਲੀਗਲ ਟੀਮ ‘ਤੇ ਹਮਲਾ ਕੀਤਾ। ਪੁਲਿਸ ਨੇ ਉਸਦੀ ਗ੍ਰਿਫਤਾਰੀ ‘ਤੇ ਉਸ ਤੋਂ ਇੱਕ ਪਿਸਤੌਲ ਬਰਾਮਦ ਕੀਤੀ। ਇਸ ਮਾਮਲੇ ਵਿੱਚ ਦੋ ਹੋਰ ਸ਼ੂਟਰ ਅਜੇ ਵੀ ਫਰਾਰ ਹਨ। ਰੋਹਿਤ ਸੋਲੰਕੀ ਗੈਂਗਸਟਰ ਰੋਹਿਤ ਗੋਦਾਰਾ ਦੇ ਸੰਪਰਕ ਵਿੱਚ ਸੀ ਅਤੇ ਉਸ ਲਈ ਸ਼ੂਟ ਕਰਦਾ ਸੀ। ਇਸ ਸਮੇਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਦਿੱਲੀ ਦੇ ਕਸ਼ਮੀਰੀ ਗੇਟ ਆਈਐਸਬੀਟੀ ਨੇੜੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦੀਪਕ ਖੱਤਰੀ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ। ਇਹ ਘਟਨਾ ਰਾਤ 10:30 ਵਜੇ ਦੇ ਕਰੀਬ ਵਾਪਰੀ, ਜਦੋਂ ਲਾਰੈਂਸ ਬਿਸ਼ਨੋਈ ਦੇ ਵਕੀਲ ਆਪਣੇ ਚਾਰ ਸਾਥੀਆਂ ਨਾਲ ਮਰਘਾਟ ਵਾਲੇ ਹਨੂੰਮਾਨ ਮੰਦਰ ਦੇ ਨੇੜੇ ਪਹੁੰਚੇ ਸਨ, ਤਾਂ ਅਚਾਨਕ ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਜਿਸ ਤਰੀਕੇ ਨਾਲ ਲਾਰੈਂਸ ਬਿਸ਼ਨੋਈ ਦੇ ਵਕੀਲ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ, ਉਸ ਤੋਂ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਇਹ ਕਿਸੇ ਵਿਰੋਧੀ ਗਿਰੋਹ ਦਾ ਕੰਮ ਸੀ। ਵਕੀਲ ਦੀਪਕ ਖੱਤਰੀ ਗੋਲੀਬਾਰੀ ਦੌਰਾਨ ਵਾਲ-ਵਾਲ ਬਚ ਗਏ, ਪਰ ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਇੱਕ ਵਿਅਕਤੀ ਨੂੰ ਗੋਲੀ ਲੱਗ ਗਈ। ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

Share This Article
Leave a Comment