ਜਲੰਧਰ ‘ਚ NRI ਦੇ ਘਰ ‘ਤੇ ਅਣਪਛਾਤਿਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ! ਘਟਨਾ CCTV ‘ਚ ਕੈਦ

Global Team
2 Min Read

ਜਲੰਧਰ : ਭੋਗਪੁਰ ਦੇ ਨਜ਼ਦੀਕੀ ਪਿੰਡ ਭਟਨੂਰਾ ਲੁਬਾਣਾ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ NRI ਮਨਜੀਤ ਸਿੰਘ ਦੇ ਘਰ ‘ਤੇ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਹ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ (CCTV) ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਪੀੜਤ ਮਨਜੀਤ ਸਿੰਘ ਦਾ ਪਰਿਵਾਰ ਇੰਗਲੈਂਡ ਵਿੱਚ ਰਹਿੰਦਾ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਜਲੰਧਰ ਪਰਤਿਆ ਸੀ। ਘਟਨਾਕ੍ਰਮ ਅਨੁਸਾਰ, ਪਿੰਡ ਭਟਨੂਰਾ ਲੁਬਾਣਾ ਵਿੱਚ ਸਥਿਤ ਇੱਕ ਐਨਆਰਆਈ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਸੀਸੀਟੀਵੀ ਫੁਟੇਜ ਵਿੱਚ ਨਜ਼ਰ ਆਇਆ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦੋ ਅਣਪਛਾਤੇ ਵਿਅਕਤੀ ਪਿੰਡ ਵਿੱਚ ਦਾਖਲ ਹੁੰਦੇ ਹਨ। ਉਹ ਘਰ ਤੋਂ ਕੁਝ ਦੂਰੀ ‘ਤੇ ਆਪਣਾ ਮੋਟਰਸਾਈਕਲ ਖੜ੍ਹਾ ਕਰਦੇ ਹਨ ਅਤੇ ਟਾਰਚ ਜਗਾ ਕੇ ਪਹਿਲਾਂ ਘਰ ਦੀ ਪਛਾਣ ਕਰਦੇ ਹਨ। ਅਤੇ ਇਸ ਤੋਂ ਬਾਅਦ ਹਮਲਾਵਰਾ ਘਰ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੰਦੇ ਹਨ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਬਿਨਾਂ ਕਿਸੇ ਖ਼ੌਫ਼ ਦੇ ਬੜੇ ਆਰਾਮ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉੱਥੋਂ ਨਿਕਲ ਗਏ।

ਫਾਇਰਿੰਗ ਦੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੀੜਤ ਪਰਿਵਾਰ ਨੇ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment