ਕਪੂਰਥਲਾ ‘ਚ ਸਰਪੰਚ ਦੇ ਘਰ ‘ਤੇ ਫਾਇਰਿੰਗ,CCTV ‘ਚ ਕੈਦ ਹੋਏ 2 ਨਾਕਾਬਪੋਸ਼

Global Team
2 Min Read

ਕਪੂਰਥਲਾ : ਕਪੂਰਥਲਾ ਦੇ ਪਿੰਡ ਬਲੇਰਖਾਨਪੁਰ ਦੇ ਸਰਪੰਚ ਦੇ ਘਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਗੋ.ਲੀਆਂ ਚਲਾ ਦਿੱਤੀਆਂ।ਗੋਲੀਬਾਰੀ ਦੀ ਘਟਨਾ  ਸੀਸੀਟੀਵੀ ‘ਚ ਕੈਦ ਹੋ ਗਈ ਹੈ । ਦੋ ਨਕਾਬਪੋਸ਼ ਵਿਅਕਤੀਆਂ ਨੂੰ ਸੀਸੀਟਵੀ ‘ਚ ਗੋਲੀਬਾਰੀ ਕਰਦੇ ਦੇਖਿਆ ਗਿਆ ਹੈ।ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿਤੀ ਗਈ ਹੈ।

ਥਾਣਾ ਸਦਰ ਵਿੱਚ ਦਰਜ ਐਫਆਈਆਰ ਅਨੁਸਾਰ ਪਿੰਡ ਬਲੇਰਖਾਨਪੁਰ ਦੇ ਰਹਿਣ ਵਾਲੇ 58 ਸਾਲਾ ਸੁਖਵਿੰਦਰ ਨੇ ਬਿਆਨ ਦਿੱਤਾ ਹੈ ਕਿ ਉਹ ਪਿੰਡ ਦਾ ਸਰਪੰਚ ਹੈ ਅਤੇ ਖੇਤੀ ਕਰਦਾ ਹੈ। ਉਸਦੇ ਦੋਵੇਂ ਪੁੱਤਰ ਸਪੇਨ ਵਿੱਚ ਰਹਿੰਦੇ ਹਨ। 15 ਨਵੰਬਰ ਨੂੰ ਰਾਤ ਕਰੀਬ 12 ਵਜੇ ਉਸ ਦੇ ਭਤੀਜੇ ਸੁਖਜਿੰਦਰਪਾਲ ਸਿੰਘ ਨੇ ਉਸ ਨੂੰ ਜਗਾਉਣ ਲਈ ਫੋਨ ਕਰਕੇ ਦੱਸਿਆ ਕਿ ਉਸ ਨੂੰ ਘਰ ਦੇ ਬਾਹਰ ਆਵਾਜ਼ ਸੁਣਾਈ ਦਿੱਤੀ। ਲਾਈਟਾਂ ਜਗਾਉਣ ਤੋਂ ਬਾਅਦ ਉਸ ਨੇ ਬਾਹਰ ਜਾ ਕੇ ਦੇਖਿਆ ਕਿ ਗੇਟ ‘ਤੇ ਗੋਲੀ ਦਾ ਨਿਸ਼ਾਨ ਸੀ। ਫਿਰ ਅਸੀਂ ਗੁਆਂਢ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਦੋ ਨਕਾਬਪੋਸ਼ ਨੌਜਵਾਨਾਂ ਨੂੰ ਪੈਦਲ ਆਉਂਦੇ ਦੇਖਿਆ ਗਿਆ। ਇਹ ਦੋਵੇਂ ਨੌਜਵਾਨ ਉਨ੍ਹਾਂ ਦੇ ਘਰ ਦੇ ਗੇਟ ਅੱਗੇ ਖੜ੍ਹੇ ਹੋ ਕੇ ਫਾਇਰਿੰਗ ਕਰਦੇ ਹੋਏ ਭੱਜ ਗਏ। ਉਸ ਨੇ ਦੱਸਿਆ ਕਿ ਇਹ ਗੋਲੀਬਾਰੀ ਨਾ ਤਾਂ ਫਿਰੌਤੀ ਲਈ ਕੀਤੀ ਗਈ ਸੀ ਅਤੇ ਨਾ ਹੀ ਕਿਸੇ ਗੈਂਗਸਟਰ ਵੱਲੋਂ ਧਮ.ਕੀ ਦਿੱਤੀ ਗਈ ਸੀ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਫੋਨ ਆਇਆ ਸੀ। ਇਕ ਰਾਊਂਡ ਸਿਰਫ ਡਰਾਉਣ ਦੇ ਮਕਸਦ ਨਾਲ ਫਾਇਰ ਕੀਤਾ ਗਿਆ ਹੈ। ਦੱਸ ਦੇਈਏ ਕਿ 1 ਅਕਤੂਬਰ ਨੂੰ ਵੀ ਇਸੇ ਤਰ੍ਹਾਂ ਪਿੰਡ ਦੇ ਇੱਕ ਘਰ ‘ਤੇ ਗੋਲੀਬਾਰੀ ਕੀਤੀ ਗਈ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment