ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਮਸ਼ਹੂਰ ਰਿਕਾਰਡ ਨਿਰਮਾਤਾ ਏ.ਪੀ ਢਿੱਲੋਂ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡਾ ਦੇ ਵੈਨਕੂਵਰ ਵਿੱਚ ਉਸਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ। ਹਾਲਾਂਕਿ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।
ਰਿਪੋਰਟਾਂ ਮੁਤਾਬਕ ਗੋਲੀਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਦੀ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਗੋਲੀਬਾਰੀ ਪਿੱਛੇ ਗੋਲਡੀ ਬਰਾੜ ਦੇ ਗਿਰੋਹ ਦਾ ਹੱਥ ਹੈ। ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਕਾਰੀ ਘਟਨਾ ਦੀ ਸਰਗਰਮੀ ਨਾਲ ਜਾਂਚ ਕਰ ਰਹੇ ਹਨ।
ਦੂਜੇ ਪਾਸੇ ਟਾਈਮਜ਼ ਨਾਓ ਨਵਭਾਰਤ ਦੀ ਰਿਪੋਰਟ ਵਿੱਚ ਦੱਸਿਆ ਜਾ ਰਿਹਾ ਹੈ ਕਿ ਏਪੀ ਢਿੱਲੋਂ ਦੇ ਘਰ ਦੇ ਬਾਹਰ ਤੇਜ਼ ਫਾਇਰਿੰਗ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਨੇ ਲਈ ਹੈ। ਰਿਪੋਰਟ ‘ਚ ਕਿਹਾ ਗਿਆ ਹੈ, ‘ਹਮਲਾਵਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲੇ ਵੇਲੇ ਏਪੀ ਢਿੱਲੋਂ ਘਰ ਵਿੱਚ ਸਨ ਜਾਂ ਨਹੀਂ। ਪਰ ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।