ਬਠਿੰਡਾ: ਬਠਿੰਡਾ ‘ਚ ਅਕਾਲੀ ਦਲ ਦੇ ਆਗੂ ਦੇ ਘਰ ‘ਤੇ ਗੋ.ਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਅਕਾਲੀ ਦਲ ਦੇ ਆਗੂ ਦਾ ਭਰਾ ਵੀ ਸਿਆਸਤ ਵਿੱਚ ਸਰਗਰਮ ਹੈ ਅਤੇ ਕਾਂਗਰਸ ਨਾਲ ਜੁੜਿਆ ਹੋਇਆ ਹੈ।
ਜਾਣਕਾਰੀ ਅਨੁਸਾਰ ਸ਼ਨੀਵਾਰ ਰਾਤ ਕਰੀਬ 11 ਵਜੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ ‘ਤੇ ਗੋ.ਲੀਆਂ ਚਲਾ ਦਿੱਤੀਆਂ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਅਕਾਲੀ ਆਗੂ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਤਿੰਨ ਨੌਜਵਾਨ ਬਾਈਕ ’ਤੇ ਆਏ ਅਤੇ ਉਨ੍ਹਾਂ ਦੇ ਘਰ ’ਤੇ ਗੋ.ਲੀਆਂ ਚਲਾ ਦਿੱਤੀਆਂ। ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।