ਚੋਣ ਜ਼ਾਬਤੇ ਦੌਰਾਨ ਮੁੜ ਚੱਲੀਆਂ ਗੋਲੀਆਂ, ਸਿਰ ‘ਚ ਗੋਲੀ ਲੱਗਣ ਕਾਰਨ ਨੌਜਵਾਨ, ਗੰਭੀਰ ਜ਼ਖਮੀ

Prabhjot Kaur
2 Min Read

ਫਿਰੋਜ਼ਪੁਰ: ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਲਈ ਵੋਟਾਂ ਪੈਣੀਆਂ ਹਨ। ਜਿਸ ਨੂੰ ਦੇਖਦੇ ਸੂਬੇ ਵਿੱਚ ਵੀ ਚੋਣ ਜ਼ਾਬਤਾਂ ਲਾਗੂ ਕੀਤਾ ਹੋਇਆ ਹੈ। ਪਰ ਇਸ ਵਿਚਾਲੇ ਮੁੜ ਕਾਨੂੰਨ ਵਿਵਸਥਾ ਨੂੰ ਵਿਗੜ ਰਹੀ ਹੈ। ਖਬਰ ਫਿਰੋਜ਼ਪੁਰ ਤੋਂ ਹੈ ਜਿੱਥੈ ਨੌਜਵਾਨਾਂ ਨੇ ਸ਼ਰੇਆਮ ਗੋਲਬਾਰੀ ਕੀਤੀ। ਜਿਸ ਨੇ ਪੁਲਿਸ ਸੁਰੱਖਿਆ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ ਦੇ ਬੰਸੀ ਗੇਟ ਨੇੜੇ ਦੋ ਧਿਰਾਂ ਵੱਲੋਂ ਇੱਕ ਦੂਜੇ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਖ਼ਮੀ ਹੋਏ ਨੌਜਵਾਨ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੇ ਸਿਰ ‘ਤੇ ਗੋਲੀ ਲੱਗੀ ਸੀ, ਉਹ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ।

ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਅਜਨਾਲ ਵਿੱਚ ਵੀ ਗੋਲੀਆਂ ਚੱਲੀਆਂ ਸੀ। ਜਿੱਥੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਰੈਲੀ ਚੱਲ ਰਹੀ ਸੀ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਬਾਹਰ ਕੁਝ ਵਿਅਕਤੀਆਂ ਵੱਲੋਂ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ ਅਤੇ ਇੱਕ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment