CIA ਸਟਾਫ ‘ਤੇ ਰੇਡ ਦੌਰਾਨ ਹੋਈ ਫਾਇਰਿੰਗ, ਸੀਨੀਅਰ ਕਾਂਸਟੇਬਲ ਦੀ ਮੌਤ

Rajneet Kaur
1 Min Read

ਹੁਸ਼ਿਆਰਪੁਰ : ਸੀਆਈਏ ਦੀ ਟੀਮ ਜ਼ਿਲ੍ਹੇ ਦੇ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਗੈਂਗਸਟਰ ਨੇ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੌਰਾਨ ਗੋਲੀ ਲੱਗਣ ਨਾਲ ਸੀਨੀਅਰ ਕਾਂਸਟੇਬਲ ਦੀ ਮੌਤ ਹੋ ਗਈ। ਗੋਲੀਬਾਰੀ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਉਹ ਪੰਜਾਬ ਪੁਲਿਸ ਵਿੱਚ ਸੀਨੀਅਰ ਕਾਂਸਟੇਬਲ ਵਜੋਂ ਤਾਇਨਾਤ ਸੀ।

ਡੀਐਸਪੀ ਮੁਕੇਰੀਆਂ ਵਿਪਨ ਕੁਮਾਰ ਨੇ ਦੱਸਿਆ ਕਿ ਸੀਆਈਏ ਸਟਾਫ਼ ਨੂੰ ਨਜਾਇਜ਼ ਹਥਿਆਰਾਂ ਦੀ ਸੂਚਨਾ ਮਿਲੀ ਸੀ। ਜਿਸ ਦੇ ਚੱਲਦਿਆਂ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਰਾਣਾ ਨਾਮਕ ਗੈਂਗਸਟਰ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਲੱਗੀ, ਜਿਸ ਨੂੰ ਤੁਰੰਤ ਇਲਾਜ ਲਈ ਮੁਕੇਰੀਆਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment