ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੀ ਰੋਹਿਣੀ ਅਦਾਲਤ ਵਿੱਚ ਗੋਲੀਬਾਰੀ ਹੋਈ ਹੈ। ਜਾਣਕਾਰੀ ਮੁਤਾਬਕ ਇੱਥੇ ਗੈਂਗਸਟਰ ਜਿਤੇਂਦਰ ਗੋਗੀ ਨੂੰ ਸ਼ੁੱਕਰਵਾਰ ਦੁਪਹਿਰ ਪੇਸ਼ੀ ਲਈ ਲਿਆਇਆ ਜਾ ਰਿਹਾ ਸੀ ਉਦੋਂ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਹਮਲੇ ਵਿੱਚ ਗੋਗੀ ਦੀ ਮੌਤ ਹੋ ਗਈ ਹੈ ਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਹਮਲਾਵਰਾਂ ਨੂੰ ਵੀ ਮਾਰ ਗਿਰਾਇਆ।
ਸ਼ੂਟਆਉਟ ਵਿੱਚ 3 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਹਨਾਂ ਵਿਚੋਂ ਇੱਕ ਜਿਤੇਂਦਰ ਗੋਗੀ ਹੈ, ਜਦੋਂ ਕਿ ਦੋ ਹਮਲਾਵਰ ਹਨ ਜੋ ਜਿਤੇਂਦਰ ‘ਤੇ ਹਮਲਾ ਕਰਨ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਵਕੀਲ ਦੇ ਪਹਿਰਾਵੇ ਵਿੱਚ ਆਏ ਸਨ।
ਧਿਆਨ ਯੋਗ ਹੈ ਕਿ ਗੈਂਗਸਟਰ ਜਿਤੇਂਦਰ ਗੋਗੀ ਤਿਹਾੜ ਜੇਲ੍ਹ ਵਿੱਚ ਬੰਦ ਸੀ, ਜਿਸਨੂੰ ਸ਼ੁੱਕਰਵਾਰ ਨੂੰ ਪੇਸ਼ੀ ਲਈ ਲਿਆਇਆ ਗਿਆ ਸੀ।
ਦੇਖੋ ਅੰਦਰ ਦੀਆਂ ਤਸਵੀਰਾਂ: