ਨਵੀਂ ਦਿੱਲੀ : ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਦਿੱਲੀ ਦੇ ਦਫ਼ਤਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ।ਹਾਲਾਂਕਿ ਇਸ ਘਟਨਾ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।ਇਸ ਹਮਲੇ ਦੇ ਸਬੰਧ ‘ਚ ਜਦੋਂ ਸਾਡੇ ਸਹਿਯੋਗੀ ਪੱਤਰਕਾਰ ਨੇ ਸੰਸਦ ਮੈਂਬਰ ਹੰਸਰਾਜ ਹੰਸ ਦੇ ਨਾਲ ਫੋਨ ‘ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਘਟਨਾ ਦੀ ਪੁਸ਼ਟੀ ਕੀਤੀ । ਉਨ੍ਹਾਂ ਕਿਹਾ ਕਿ
ਅੱਜ ਉਹ ਦਫ਼ਤਰ ਵਿਚ ਨਹੀਂ ਸਨ ਅਤੇ ਪਹਿਲਾਂ ਹਰ ਰੋਜ਼ ਦੀ ਤਰ੍ਹਾਂ ਦਫ਼ਤਰ ਵਿੱਚ ਆਉਂਦੇ ਹਨ ਪਰ ਅੱਜ ਉਨ੍ਹਾਂ ਨੇ ਆਪਣੇ ਘਰ ਹੀ ਵਰਕਰਾਂ ਦੀ ਮੀਟਿੰਗ ਬੁਲਾ ਲਈ ਸੀ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਰਹਿਮਤ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਤੁਰੰਤ ਹੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ ।ਫਿਲਹਾਲ ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ।
BIG BREAKING : ਭਾਜਪਾ ਦੇ ਵੱਡੇ ਆਗੂ ਦੇ ਦਫਤਰ ਦੇ ਬਾਹਰ ਚੱਲੀ ਗੋਲੀ!

Leave a Comment
Leave a Comment