ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਜਨਾਲਾ ਰੈਲੀ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਰੈਲੀ ਵਿੱਚ ਪਹੁੰਚੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇੱਕ ਨੌਜਵਾਨ ਵੱਲੋਂ ਸ਼ਰਾਰਤੀ ਅਨਸਰਾਂ ‘ਤੇ ਗੋਲੀ ਚਲਾਉਣ ਦੇ ਇਲਜ਼ਾਮ ਵੀ ਲਗਾਏ ਗਏ ਹਨ। ਸ਼ਨੀਵਾਰ ਨੂੰ ਗੁਰਜੀਤ ਸਿੰਘ ਔਜਲਾ ਅਜਨਾਲਾ ਵਿੱਚ ਰੈਲੀ ਕਰ ਰਹੇ ਸਨ ਤਾਂ ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਪਹੁੰਚ ਕੇ ਹੁੱਲੜਬਾਜ਼ੀ ਕੀਤੀ ਤੇ ਗੋਲੀ ਚਲਾ ਕੇ ਫਰਾਰ ਹੋ ਗਏ।
ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਔਜਲਾ ਨੇ ਕਿਹਾ ਪੰਜਾਬ ਵਿੱਚ ਗੁੰਡਾਰਾਜ ਚੱਲ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਚੱਲੀ ਇਸ ਦੀ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੌਰਾਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਰੈਲੀ ‘ਚ ਭਾਰੀ ਇਕੱਠ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।