ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਹੋਈ ਫਾਇਰਿੰਗ, 4 ਦੀ ਮੌਤ

Rajneet Kaur
1 Min Read

ਬਠਿੰਡਾ: ਬਠਿੰਡਾ ਜ਼ਿਲ੍ਹੇ ਵਿੱਚ ਮਿਲਟਰੀ ਸਟੇਸ਼ਨ ‘ਤੇ ਸਵੇਰੇ 4.35 ਵਜੇ ਦੇ ਕਰੀਬ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ‘ਚ 4 ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਕਵਿੱਕ ਰਿਐਕਸ਼ਨ ਟੀਮ ਮੌਕੇ ‘ਤੇ ਮੌਜੂਦ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਫੌਜ ਨੇ ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਹੈ। ਘਟਨਾ ਤੋਂ ਬਾਅਦ ਕਿਸੇ ਨੂੰ ਵੀ ਛਾਉਣੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਪੁਲਿਸ  ਸੂਤਰਾਂ ਅਨੁਸਾਰ ਛਾਉਣੀ ‘ਚ ਗੋਲੀਬਾਰੀ ਹੋਈ ਹੈ, ਜਿਸ ‘ਚ 4 ਜਵਾਨਾਂ ਦੀ ਮੌਤ ਹੋ ਗਈ ਹੈ।

ਇੱਕ ਸੀਨੀਅਰ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਗਲੋਬਾਰੀ ਦੇ ਤਰੁੰਤ ਬਾਅਦ ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਸਰਗਰਮ ਕੀਤਾ ਗਿਆ ਸੀ। ਇਲਾਕੇ ਨੂੰ ਘੇਰ ਲਿਆ ਗਿਆ ਅਤੇ ਸੀਲ ਕਰ ਦਿੱਤਾ ਗਿਆ।ਬਠਿੰਡਾ ਦੇ ਐਸਐਸਪੀ ਨੇ ਕਿਸੇ ਵੀ ਅੱਤਵਾਦੀ ਹਮਲੇ ਤੋਂ ਇਨਕਾਰ ਕੀਤਾ ਹੈ।  ਰਿਪੋਰਟਾਂ ‘ਚ ਇਸ ਨੂੰ ਆਪਸੀ ਟਕਰਾਅ ਦੱਸਿਆ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਫਿਲਹਾਲ ਪੁਲਿਸ ਨੂੰ ਵੀ ਮਿਲਟਰੀ ਸਟੇਸ਼ਨ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment