ਆਪ ਆਗੂ ਦੇ ਘਰ ‘ਤੇ ਚੱਲੀਆਂ ਗੋਲੀਆਂ, ਪੁਲਿਸ ਦੀ ਮੌਜੂਦਗੀ ‘ਚ ਹੋਇਆ ਕਾਂਡ

Global Team
2 Min Read

ਤਰਨਤਾਰਨ : ਸਰਪੰਚੀ ਨੂੰ ਲੈ ਕੇ ਰੰਜਿਸ਼ ਕਾਰਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ਅੰਦਰ ਗੋਲੀਆਂ  ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਲਿਸ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਜਲ ਸਰੋਤ ਮਹਿਕਮੇ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ‘ਤੇ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਵਿੱਚ ਗੋਲ਼ੀਆਂ ਚਲਾ ਦਿੱਤੀਆਂ। ਇਸ ਤੋਂ ਇਲਾਵਾ ਘਰ ਦੀ ਭੰਨਤੋੜ ਵੀ ਕੀਤੀ ਗਈ

ਇਹ ਹਮਲਾ ਚੀਮਾ ਦੇ ਰਿਸ਼ਤੇਦਾਰ ਦੇ ਸਰਪੰਚ ਬਣਨ ਨਾਲ ਜੁੜੀ ਰੰਜਿਸ਼ ਦਾ ਨਤੀਜਾ ਦੱਸਿਆ ਜਾ ਰਿਹਾ ਹੈ, ਜੋ ਹਾਲ ਹੀ ਵਿੱਚ ਚੁਣਿਆ ਗਿਆ ਸੀ। ਜਾਣਕਾਰੀ ਇਹ ਵੀ ਹੈ ਕਿ, ਪੁਲਿਸ ਦੀ ਮੌਜੂਦਗੀ ਵਿਚ ਇਸ ਵਾਰਦਾਤ ਨੂੰ ਹਮਲਾਵਰਾਂ ਵਲੋਂ ਅੰਜ਼ਾਮ ਦਿੱਤਾ ਗਿਆ। ਇਸ ਹਮਲੇ ਵਿਚ ਮੌਜੂਦਾ ਸਰਪੰਚ ਜ਼ਖਮੀ ਦੱਸਿਆ ਜਾ ਰਿਹਾ ਹੈ।

ਪੁਲਿਸ ਦੀ ਮੌਜੂਦਗੀ ਵਿੱਚ ਵੀ ਮੁਲਜ਼ਮ ਫਾਇਰ ਕਰਦੇ ਰਹੇ। ਪੁਲਿਸ ਨੇ 9 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਆਮ ਆਦਮੀ ਪਾਰਟੀ ਨੇਤਾ ਰਣਜੀਤ ਸਿੰਘ ਚੀਮਾ ਦੇ ਬਿਆਨਾਂ ਉਤੇ ਸਿਕੰਦਰ ਸਿੰਘ, ਬਲਵਿੰਦਰ ਸਿੰਘ, ਸਾਹਿਬ ਸਿੰਘ, ਅੰਮ੍ਰਿਤਪਾਲ ਸਿੰਘ, ਕਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਦਲੇਰ ਸਿੰਘ ਅਤੇ ਕਰਨਵੀਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment