ਅਕਾਲੀ ਯੂਥ ਪ੍ਰਧਾਨ ‘ਤੇ ਗੋਲੀਬਾਰੀ, ਸੀਸੀਟੀਵੀ ‘ਚ ਕੈਦ ਹੋਈ ਘਟਨਾ

TeamGlobalPunjab
1 Min Read

ਗੁਰਦਾਸਪੁਰ: ਗੁਰਦਾਸਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੂੰ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਸਬਾ ਹਰਚੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ’ਤੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਕਤ ਆਗੂ ਗੰਭੀਰ ਜ਼ਖ਼ਮੀ ਹੋ ਗਿਆ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਰਣਜੀਤ ਸਿੰਘ ਸੋਨੂੰ ਔਲਖ ਕਸਬਾ ਹਰਚੋਵਾਲ ਵਿਖੇ ਇਕ ਸਲੂਨ ‘ਚ ਗਏ ਸਨ ਅਤੇ ਇਸ ਦੌਰਾਨ ਅਚਾਨਕ ਕੁਝ ਹਥਿਆਰਬੰਦ ਨੌਜਵਾਨਾਂ ਨੇ ਸੋਨੂੰ ਔਲਖ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਰਣਜੀਤ ਸਿੰਘ ਸੋਨੂੰ ਔਲਖ ਪੁੱਤਰ ਮੁਖਤਾਰ ਸਿੰਘ ਵਾਸੀ ਔਲਖ ਕਲਾਂ ਦੇ ਲੱਤ ’ਤੇ ਗੋਲੀਆਂ ਲੱਗੀਆਂ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਰਣਜੀਤ ਸਿੰਘ ਸੋਨੂੰ ਔਲਖ ਨੂੰ ਜ਼ਖਮੀ ਹਾਲਤ ਵਿਚ ਸਰਕਾਰੀ ਹਸਪਤਾਲ ਹਰਚੋਵਾਲ ਪਹੁੰਚਾਇਆ ਜਿਥੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਉੱਥੇ ਹੀ ਜ਼ਖਮੀ ਨੌਜਵਾਨ ਦੇ ਪਰਿਵਾਰ ਵਾਲੇ ਕੁਝ ਵੀ ਗੱਲ ਕਰਨ ਦੀ ਹਾਲਾਤ ‘ਚ ਨਹੀਂ ਸਨ ਜਦਕਿ ਹਸਪਤਾਲ ਪਹੁੰਚੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਬਾਠ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Share This Article
Leave a Comment