ਫਿਰੋਜ਼ਪੁਰ : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ‘ਤੇ ਬੀਤੀ ਦੇਰ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਉਨ੍ਹਾਂ ਨੇ ਆਪ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਪਿੰਡ ਸ਼ੇਰਖਾਂ ਨੇੜੇ ਉਨ੍ਹਾਂ ਦੀ ਗੱਡੀ ਉੱਤੇ ਗੋਲੀਬਾਰੀ ਹੋਈ ਹੈ। ਸਾਬਕਾ ਵਿਧਾਇਕ ਵੱਲੋਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।
ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਘਟਨਾ ਵੇਲੇ ਆਪਣੀ ਕਾਰ ਵਿੱਚ ਇੱਕ ਦੋਸਤ ਦੇ ਘਰੋਂ ਵਾਪਿਸ ਆ ਰਹੇ ਸਨ ਤਾਂ ਉਨ੍ਹਾਂ ਮਹਿਸੂਸ ਕੀਤਾ ਕਿ ਕੋਈ ਉਨ੍ਹਾਂ ਦੀ ਕਾਰ ਦਾ ਪਿੱਛਾ ਕਰ ਰਿਹਾ ਸੀ। ਹਮਲਾਵਰਾਂ ਨੇ ਕੁਲਬੀਰ ਜ਼ੀਰਾ ਦੀ ਕਾਰ ‘ਤੇ ਛੇ ਦੇ ਕਰੀਬ ਰਾਊਂਡ ਫਾਇਰ ਕੀਤੇ।
ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਕੁਲਬੀਰ ਜ਼ੀਰਾ ਦੀ ਕਾਰ ਜਾ ਰਹੀ ਹੈ ਅਤੇ ਇੱਕ ਕ੍ਰੇਟਾ ਕਾਰ ਪਿੱਛੇ ਤੋਂ ਲੰਘ ਰਹੀ ਹੈ। ਇਸ ਕਾਰ ਵਿੱਚ ਸਵਾਰ ਲੋਕਾਂ ਵੱਲੋਂ ਹੀ ਫਾਇਰਿੰਗ ਕਰਨ ਦੀ ਗੱਲ ਆਖੀ ਜਾ ਰਹੀ ਹੈ ਪਰ ਗੋਲੀ ਕਿਸੇ ਨੂੰ ਨਹੀਂ ਲੱਗੀ ਅਤੇ ਕਿਸੇ ਤਰ੍ਹਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।