ਅੰਮ੍ਰਿਤਸਰ: ਪਿਛਲੇ ਦਿਨੀਂ ਭਾਜਪਾ ‘ਚ ਸ਼ਾਮਲ ਹੋਏ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁਖ ‘ਤੇ ਕੁਝ ਲੋਕਾਂ ਨੇ ਫਾਇਰਿੰਗ ਕੀਤੀ ਹੈ। ਇਹ ਘਟਨਾ ਸ਼ਨੀਵਾਰ ਰਾਤ ਅੱਠ ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਉਹ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਸੇ ਤਰ੍ਹਾਂ ਗੋਲੀਆਂ ਤੋਂ ਆਪਣਾ ਬਚਾਅ ਕੀਤਾ।
ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਸੀ.ਸੀ.ਟੀ.ਵੀ. ਫੁਟੇਜ਼ ਵੀ ਖੰਗਾਲੀ ਜਾ ਰਹੀ ਹੈ। ਐੱਫ.ਆਈ.ਆਈ. ਦਰਜ ਕਰ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਨਾਲ ਸਾਰੇ ਘਟਨਾਕ੍ਰਮ ਨੂੰ ਲੈ ਕੇ ਕਈ ਸੁਰਾਗ ਸਾਹਮਣੇ ਆਏ ਹਨ, ਜਿਨ੍ਹਾਂ ਦੀ ਜਾਂਚ ਕਰਵਾਈ ਜਾ ਰਹੀ ਹੈ।
ਉਧਰ ਇਸ ਮਾਮਲੇ ‘ਚ ਸੋਤੰਖ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਦੀ ਰਾਤ ਉਹ ਆਪਣੇ ਡਰਾਈਵਰ ਦੇ ਨਾਲ ਕਿਸੇ ਕੰਮ ਤੋਂ ਬਾਹਰ ਗਏ ਸਨ ਅਤੇ ਰਾਤ 8 ਵਜੇ ਜੰਡਿਆਲਾ ਗੁਰੂ ਨੇੜ੍ਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜੋ ਕਿ ਉਨ੍ਹਾਂ ਦੀ ਕਾਰ ‘ਤੇ ਲੱਗੀਆਂ। ਉਨ੍ਹਾਂ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ ਤਾਂ ਦੋਸ਼ੀ ਬਾਈਕ ‘ਤੇ ਸਵਾਰ ਹੋ ਕੇ ਫਰਾਰ ਹੋ ਗਏ।