ਅਕਾਲੀ ਆਗੂ ‘ਤੇ ਜਾਨਲੇਵਾ ਹਮਲਾ; ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ

Global Team
2 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਵੀਰ ਸਿੰਘ ਉਰਫ਼ ਕਾਲਾ ਜਵੰਦਾ ‘ਤੇ ਜਾਨਲੇਵਾ ਹਮਲਾ ਹੋਇਆ। ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ ਨੇ ਉਨ੍ਹਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਦਲਵੀਰ ਸਿੰਘ ਉਰਫ਼ ਕਾਲਾ ਜਵੰਦਾ ‘ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਫਾਇਰਿੰਗ ਕੀਤੀ । ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਆਪਣੀ ਦੁਕਾਨ ਤੋਂ ਘਰ ਪਰਤ ਰਹੇ ਸਨ। ਇਸੇ ਦੌਰਾਨ ਇੱਕ ਨੌਜਵਾਨ ਮੋਟਰਸਾਈਕਲ ‘ਤੇ ਉੱਥੇ ਪਹੁੰਚਿਆ, ਉਨ੍ਹਾਂ ਵੱਲ ਵਧਿਆ ਅਤੇ ਅਚਾਨਕ ਗੋਲੀ ਚਲਾ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਗੋਲੀ ਦਲਵੀਰ ਸਿੰਘ ਦੇ ਪੇਟ ਵਿੱਚ ਲੱਗੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਬੁਢਲਾਡਾ ਵਿਖੇ ਭਰਤੀ ਕਰਵਾਇਆ ਗਿਆ। ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਹਮਲਾਵਰ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਇਆ ਅਤੇ ਪਿਸਤੌਲ ਨਾਲ ਫਾਇਰ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ (CCTV) ਫੁਟੇਜ ਖੰਗਾਲੀ ਜਾ ਰਹੀ ਹੈ।

ਬੁਢਲਾਡਾ ਦੇ ਡੀਐਸਪੀ ਸਿਕੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਅਕਾਲੀ ਦਲ ਦੇ ਆਗੂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਦਲਵੀਰ ਸਿੰਘ ਕਾਲਾ ਜਵੰਦਾ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਭਾਵਸ਼ਾਲੀ ਆਗੂਆਂ ਵਿੱਚ ਗਿਣੇ ਜਾਂਦੇ ਹਨ। ਉਹ ਪਾਰਟੀ ਵਿੱਚ ਜ਼ੋਨ ਇੰਚਾਰਜ ਰਹਿ ਚੁੱਕੇ ਹਨ ਅਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਵੀ ਰਹੇ ਹਨ। ਉਨ੍ਹਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment