ਅੰਮ੍ਰਿਤਸਰ: ਅੰਮ੍ਰਿਤਸਰ ਦੇ ਸਦਰ ਪੁਲਿਸ ਸਟੇਸ਼ਨ ਦੇ ਬਾਹਰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਸੀਆਰਪੀਐਫ ਜਵਾਨ ਨੇ ਪਰਿਵਾਰਕ ਝਗੜੇ ਕਾਰਨ ਆਪਣੀ ਪਤਨੀ ਅਤੇ ਪੁੱਤਰ ਨੂੰ ਗੋਲੀ ਮਾਰ ਦਿੱਤੀ। ਗੋਲੀਆਂ ਨਾਲ ਜ਼ਖਮੀ ਪਤਨੀ ਅਤੇ ਪੁੱਤਰ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਗੋਲੀਬਾਰੀ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੇਵਾਮੁਕਤ ਡੀਐਸਪੀ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ, ਜੋ ਕਿ ਸੀਆਰਪੀਐਫ ਦਾ ਸਾਬਕਾ ਅਧਿਕਾਰੀ ਦੱਸਿਆ ਜਾ ਰਿਹਾ ਹੈ। ਇਹ ਘਟਨਾ ਪਰਿਵਾਰਕ ਝਗੜੇ ਕਾਰਨ ਵਾਪਰੀ ਹੈ। ਜਾਣਕਾਰੀ ਅਨੁਸਾਰ ਤਰਸੇਮ ਸਿੰਘ ਨੇ ਆਪਣੇ ਰਿਵਾਲਵਰ ਤੋਂ ਲਗਭਗ 4 ਗੋਲੀਆਂ ਚਲਾਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।