ਹੰਸਰਾਜ ਹੰਸ ਦੇ ਦਫਤਰ ‘ਤੇ ਬੰਦੂਕਧਾਰੀ ਨੇ ਕੀਤਾ ਹਮਲਾ, ਗ੍ਰਿਫਤਾਰ

TeamGlobalPunjab
2 Min Read

ਬੀਜੇਪੀ ਦੇ ਸੰਸਦ ਮੈਂਬਰ ਹੰਸਰਾਜ ਹੰਸ ਦੇ ਰੋਹੀਣੀ ਸਥਿਤ ਦਫਤਰ ਦੇ ਬਾਹਰ ਬੀਤੇ ਦਿਨੀਂ ਗੋਲੀਬਾਰੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਫਾਇਰਿੰਗ ਕਰਨ ਵਾਲਾ ਵਿਅਕਤੀ ਕਾਰ ‘ਚ ਸਵਾਰ ਸੀ ਪਰ ਰਾਹਤ ਦੀ ਗੱਲ ਇਹ ਰਹੀ ਕਿ ਗੋਲੀ ਨਾਲ ਕੋਈ ਜ਼ਖਮੀ ਨਹੀਂ ਹੋਇਆ।

ਇਸ ਹਮਲੇ ਸਬੰਧੀ ਜਦੋਂ ਸਾਡੇ ਸਹਿਯੋਗੀ ਪੱਤਰਕਾਰ ਨੇ ਸੰਸਦ ਮੈਂਬਰ ਹੰਸਰਾਜ ਹੰਸ ਦੇ ਨਾਲ ਫੋਨ ‘ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਉਹ ਦਫ਼ਤਰ ਵਿਚ ਨਹੀਂ ਸਨ ਅਤੇ ਪਹਿਲਾਂ ਹਰ ਰੋਜ਼ ਦੀ ਤਰ੍ਹਾਂ ਦਫ਼ਤਰ ਵਿੱਚ ਆਉਂਦੇ ਹਨ ਪਰ ਅੱਜ ਉਨ੍ਹਾਂ ਨੇ ਆਪਣੇ ਘਰ ਹੀ ਵਰਕਰਾਂ ਦੀ ਮੀਟਿੰਗ ਬੁਲਾ ਲਈ ਸੀ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਰਹਿਮਤ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਤੁਰੰਤ ਹੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ।

- Advertisement -

ਜਿਸ ਤੋਂ ਬਾਅਦ ਪੁਲਿਸ ਨੇ ਕੁਝ ਘੰਟੀਆਂ ਵਿੱਚ ਹੀ ਫਾਇਰਿੰਗ ਕਰਨ ਵਾਲੇ ਵਿਅਕਤੀ 51 ਸਾਲਾ ਰਾਮੇਸ਼ਵਰ ਪਹਿਲਵਾਨ ਨੂੰ ਗ੍ਰਿਫਤਾਰ ਕਰ ਲਿਆ। ਪਹਿਲਵਾਨ ਦੇ ਖਿਲਾਫ ਆਈਪੀਸੀ ਦੀ ਧਾਰਾ 336 ਅਤੇ 437 ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਘਟਨਾ ਸਬੰਧੀ ਡੀਸੀਪੀ ਨੇ ਦੱਸਿਆ ਕਿ ਫਾਇਰਿੰਗ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਹੰਸਰਾਜ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਦਿੱਤਾ ਸੀ ਪਰ ਉਹ ਨਹੀਂ ਮਿਲੇ।

ਮਿਲੀ ਜਾਣਕਾਰੀ ਮੁਤਾਬਕ ਫਾਇਰਿੰਗ ਕਰਨ ਵਾਲੇ ਵਿਅਕਤੀ ਨੇ ਹੰਸ ਰਾਜ ਦੇ ਦਫ਼ਤਰ ‘ਤੇ ਤਿੰਨ ਰਾਉਂਡ ਫਾਇਰ ਕੀਤੇ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਹਮਲਾਵਰ ਦੀ ਪਹਿਚਾਣ ਕਰਨ ਲਈ ਸੀਸੀਟੀਵੀ ਫੁਟੇਜ ਵੀ ਦੇਖੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਲਗਾ ਦਿੱਤੀ ਸਨ ਤੇ ਰਾਮੇਸ਼ਵਰ ਨੂੰ ਕੁਝ ਘੰਟੀਆਂ ਅੰਦਰ ਹੀ ਗ੍ਰਿਫਤਾਰ ਕਰ ਲਿਆ ਗਿਆ।

Share this Article
Leave a comment