ਟੋਰਾਂਟੋ: ਕੈਨੇਡਾ ਵਿੱਚ ਵੀ ਭਾਰਤੀ-ਕੈਨੇਡੀਅਨ ਜਬਰੀ ਵਸੂਲੀ ਗਰੋਹ ਸਰਗਰਮ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲ ਹੀ ਵਿੱਚ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਹੈ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਬਾਰੀ ਨਾਲ ਸਬੰਧਤ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ।
ਜਾਣਕਾਰੀ ਮੁਤਾਬਕ ਕੈਨੇਡਾ ਦੀ ਇੱਕ ਗੈਂਗ ਨੇ ਦਾਅਵਾ ਕੀਤਾ ਹੈ ਕਿ ਇਸ ਵੀਡੀਓ ਵਿੱਚ ਗੋਲੀਬਾਰੀ ਕਰਨ ਵਾਲਾ ਵਿਅਕਤੀ ਭਾਰਤੀ ਗੈਂਗਸਟਰ ਹੈ। ਮੀਡੀਆ ਰਿਪੋਰਟਾਂ ‘ਚ ਦੱਸਿਆ ਗਿਆ ਹੈ ਕਿ ਵੀਡੀਓ ਵਿੱਚ ਗੋਲੀਬਾਰੀ ਤੋਂ ਬਾਅਦ ਪਹਿਲਾ ਦਾਅਵਾ ਗੋਲਡੀ ਬਰਾੜ ਵੱਲੋਂ ਕੀਤਾ ਗਿਆ ਸੀ ਪਰ ਇਸ ਦੇ ਨਾਲ ਹੀ ਇੱਕ ਹੋਰ ਦਾਅਵਾ ਸਾਹਮਣੇ ਆਇਆ ਹੈ, ਜਿਸ ਵਿੱਚ ਗੋਲਡੀ ਬਰਾੜ ਦੇ ਵਿਰੋਧੀ ਗੈਂਗ ਲੱਕੀ ਪਟਿਆਲ ਨੇ ਵੀ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ। ਇਹ ਘਟਨਾ ਤਿੰਨ ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਪਹਿਲਾਂ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਫਿਰ ਗੋਲਡੀ ਬਰਾੜ ਨੇ ਇੱਕ ਟੀਵੀ ਚੈਨਲ ‘ਤੇ ਇੰਟਰਵਿਊ ਦਿੰਦਿਆਂ ਕਿਹਾ ਕਿ ਉਸ ਨੇ ਮੂਸੇਵਾਲਾ ਨੂੰ ਮਾਰਿਆ ਸੀ।
ਉਸ ਨੇ ਮੂਸੇਵਾਲਾ ‘ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਜਦੋਂ ਪੁਲੀਸ ਨੇ ਮੂਸੇਵਾਲਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਸ ਨੂੰ ਕਤਲ ਕਰਨ ਲਈ ਮਜਬੂਰ ਕੀਤਾ ਗਿਆ। ਗੋਲਡੀ ਨੇ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜ ਕੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।