ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ, ਦੋਵੇਂ ਪਾਸਿਓਂ ਹੋ ਰਹੀ ਭਾਰੀ ਫਾਇਰਿੰਗ

TeamGlobalPunjab
1 Min Read

ਪੁੰਛ: ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀਆਂ ਖਬਰਾਂ ਆ ਰਹੀਆਂ ਹਨ। ਜੰਗਲੀ ਖੇਤਰ ਵਿੱਚ ਦੋਵੇਂ ਪਾਸਿਓਂ ਭਾਰੀ ਫਾਇਰਿੰਗ ਹੋ ਰਹੀ ਹੈ। ਜਾਣਕਾਰੀ ਮੁਤਾਬਕ ਪੂਰੇ ਇਲਾਕੇ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ। ਸੁਰੱਖਿਆਂ ਬਲਾਂ ਨੂੰ ਖੂਫੀਆ ਇਨਪੁਟ ਮਿਲੀ ਸੀ ਕਿ ਅੱਤਵਾਦੀ ਮੇਂਢਰ ਇਲਾਕੇ ਵਿੱਚ ਲੁਕੇ ਹੋਏ ਸਨ।

ਦੱਸਣਯੋਗ ਹੈ ਕਿ ਬੀਤੇ 14 ਦਿਨਾਂ ਤੋਂ ਪੁੰਛ ਵਿੱਚ ਸੁਰੱਖਿਆ ਬਲਾਂ ਦਾ ਆਪਰੇਸ਼ਨ ਚੱਲ ਰਿਹਾ ਹੈ। ਬੀਤੇ ਦਿਨੀਂ ਵੀ ਪੁੰਛ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਹੋਈ ਸੀ। ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੀ ਜੁਆਇੰਟ ਟੀਮ ‘ਤੇ ਫਾਇਰਿੰਗ ਕੀਤੀ ਸੀ। ਜਿਸ ਵਿੱਚ 3 ਜਵਾਨ ਜ਼ਖਮੀ ਹੋ ਗਏ ਸਨ ਜਿਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ।

11 ਅਕਤੂਬਰ ਤੋਂ ਸ਼ੁਰੂ ਹੋਏ ਇਸ ਆਪਰੇਸ਼ਨ ਦੌਰਾਨ ਹੁਣ ਤੱਕ 2 ਜੇਸੀਓ ਸਣੇ 9 ਜਵਾਨ ਸ਼ਹੀਦੀਆਂ ਪਾ ਚੁੱਕੇ ਹਨ, ਜਦਕਿ ਲਸ਼ਕਰ ਦਾ ਗ੍ਰਿਫ਼ਤਾਰ ਕੀਤਾ ਇਕ ਦਹਿਸ਼ਤਗਰਦ ਵੀ ਮਾਰਿਆ ਗਿਆ ਹੈ ਤੇ ਤਿੰਨ ਸੁਰੱਖਿਆ ਜਵਾਨ ਜ਼ਖਮੀ ਹੋਏ ਹਨ।

Share this Article
Leave a comment