ਫਿਰੋਜ਼ਪੁਰ: ਫਿਰੋਜ਼ਪੁਰ SDM ਵੱਲੋਂ ਇਲਾਕੇ ‘ਚ ਵੱਧ ਪਰਾਲੀ ਸਾੜਨ ਦੇ ਮਾਮਲੇ ਵਿੱਚ ਅਧਿਆਪਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਧਿਆਕਾਰੀਆਂ ਤੋਂ ਜਵਾਬ ਮੰਗਿਆ ਗਿਆ ਹੈ ਕਿ ਤੁਹਾਡੀ ਪਿੰਡ ਵਾਲਿਆਂ ਨੂੰ ਪਰਾਲੀ ਸਾੜਨ ਖਿਲਾਫ ਜਾਗਰੂਰ ਕਰਨ ਦੀ ਡਿਊਟੀ ਲਗਾਈ ਗਈ ਸੀ ਪਰ ਤੁਸੀਂ ਆਪਣੀ ਡਿਊਟੀ ਸਹੀ ਢੰਗ ਦੇ ਨਾਲ ਨਹੀਂ ਨਿਭਾਈ ਤੁਹਾਡੇ ਇਲਾਕੇ ਵਿੱਚ ਵੱਧ ਪਰਾਲੀ ਸਾੜੀ ਗਈ ਹੈ, ਜੇਕਰ ਤੁਹਾਡੀ ਜਵਾਬ ਸੰਤੁਸ਼ਟੀ ਵਾਲਾ ਨਹੀਂ ਰਿਹਾ ਤਾਂ ਤੁਹਾਡੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਖਾਸ ਗੱਲ ਇਹ ਹੈ ਕਿ ਨੋਟਿਸ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਫਿਰੋਜ਼ਪੁਰ ਪਰਾਲੀ ਸਾੜਨ ਦੇ ਮਾਮਲੇ ਵਿੱਚ ਇਸ ਵੇਲੇ ਦੂਜੇ ਨੰਬਰ ‘ਤੇ ਹੈ। ਹੁਣ ਤੱਕ 250 ਦੇ ਕਰੀਬ ਅਫਸਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ SDM ਦੇ ਨੋਟਿਸ ਦਾ ਅਧਿਆਪਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਸਾਡਾ ਕੰਮ ਪੜ੍ਹਾਉਣਾ ਹੈ ਨਾ ਕਿ ਕੋਈ ਹੋਰ ਕੰਮ ਕਰਨਾ। ਅਅਧਿਆਪਕਾਂ ਨੇ ਕਿਹਾ ਕਿ ਸਾਡੇ ਤੋਂ ਸਕੂਲ ਦੇ ਕੰਮ ਤੋਂ ਇਲਾਵਾ ਹੋਰ ਕੋਈ ਕੰਮ ਨਾ ਲਿਆ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।