ਵਾਸ਼ਿੰਗਟਨ : ਕੋਰੋਨਾ ਵਾਇਰਸ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨਾਲ ਜਿੱਥੇ ਅੱਜ ਪਰਥ ‘ਚ ਪਹਿਲੀ ਮੌਤ ਹੋਈ ਹੈ ਉੱਥੇ ਹੀ ਕੋਰੋਨਾ ਵਾਇਰਸ ਕਾਰਨ ਵਾਸ਼ਿੰਗਟਨ ਦੇ ਕਿੰਗ ਕਾਉਂਟੀ ‘ਚ ਵੀ ਪਹਿਲੀ ਮੌਤ ਹੋਈ ਹੈ। ਦੱਸਣਯੋਗ ਹੈ ਕਿ ਸਿਹਤ ਅਧਿਕਾਰੀਆਂ ਵੱਲੋਂ ਸ਼ਨੀਵਾਰ ਨੂੰ ਚਾਰ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਸੀ ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਦੀ ਹੁਣ ਮੌਤ ਹੋ ਗਈ ਹੈ।
ਦੱਸ ਦਈਏ ਕਿ ਇਸ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਰਿਪੋਰਟਾਂ ਮੁਤਾਬਿਕ ਇਰਾਨ ਦੀ ਯਾਤਰਾ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨਾਗਰਿਕਾਂ ਨੂੰ ਇਟਲੀ ਅਤੇ ਦੱਖਣੀ ਕੋਰੀਆ ਦੇ ਇਲਾਕਿਆਂ ਦਾ ਦੌਰਾ ਵੀ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ‘ਚ ਇਸ ਤੋਂ ਇਲਾਵਾ15 ਹੋਰ ਲੋਕਾਂ ਨੂੰ ਕੋਰੋਨਾ ਵਾਇਰਸ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲ ਹੀ ‘ਚ ਹੋਈ ਮੌਤ ਬਾਰੇ ਵਾਸ਼ਿੰਗਟਨ ਦੇ ਗਰਵਨਰ ਜੇ ਇੰਸਲੀ ਵੱਲੋਂ ਪੁਸ਼ਟੀ ਕੀਤੀ ਗਈ ਹੈ।