ਫ਼ਿਰੋਜ਼ਪੁਰ: ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ । ਅਜ ਇਥੇ ਵੀ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਹੋਈ ਹੈ। ਦਸਣਯੋਗ ਹੈ ਕਿ ਇਹ ਵਿਅਕਤੀ ਫਰੀਦਕੋਟ ਦੇ ਮੈਡੀਕਲ ਕਾਲਜ ਵਿਖੇ ਜ਼ੇਰੇ ਇਲਾਜ ਸੀ।
ਮ੍ਰਿਤਕ ਦੀ ਪਹਿਚਾਣ 40 ਸਾਲਾ ਅਸ਼ੋਕ ਕੁਮਾਰ ਵਜੋਂ ਹੋਈ ਹੈ ਅਤੇ ਇਹ ਕੋਰੋਨਾ ਵਾਇਰਸ ਕਾਰਨ ਮਰਨ ਵਾਲਾ ਜਿਲੇ ਦਾ ਪਹਿਲਾ ਵਿਅਕਤੀ ਹੈ।
ਦਸ ਦੇਈਏ ਕਿ ਇਸ ਦੌਰਾਨ ਪੰਜਾਬ ਵਿਚ ਕੋਰੋਨਾਵਾਇਰਸ ਦੇ ਮਾਮਲੇ 1000 ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਜਿਨ੍ਹਾਂ ਵਿੱਚੋਂ ਅਧ ਤੋਂ ਜਿਆਦਾ ਨਾਂਦੇੜ ਸਾਹਿਬ ਤੋ ਆਏ ਸ਼ਰਧਾਲੂ ਹਨ।