ਪਟਿਆਲਾ ‘ਚ ਕੋਰੋਨਾ ਨਾਲ ਪਹਿਲੀ ਮੌਤ, ਨਾਭਾ ਦੇ 46 ਸਾਲਾ ਵਿਅਕਤੀ ਨੇ ਤੋੜਿਆ ਦਮ

TeamGlobalPunjab
1 Min Read

ਪਟਿਆਲਾ : ਇਸ ਸਮੇਂ ਦੀ ਵੱਡੀ ਖਬਰ ਜ਼ਿਲ੍ਹਾ ਪਟਿਆਲਾ ਦੇ ਨਾਭਾ ਤੋਂ ਸਾਹਮਣੇ ਆ ਰਹੀ ਹੈ। ਨਾਭਾ ਦੀ ਆਦਰਸ਼ ਕਾਲੋਨੀ ਦੇ ਰਹਿਣ ਵਾਲੇ ਇੱਕ 46 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਹਿੰਦੁਸਤਾਨ ਯੂਨੀਲੀਵਰ ਲਿਮਟਿਡ ‘ਚ ਕੰਮ ਕਰਦਾ ਸੀ ਜੋ ਪਿੱਛਲੇ ਚਾਰ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਜਿਸ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਮ੍ਰਿਤਕ ਦਾ ਅਲੌਹਰਾਂ ਦੇ ਸ਼ਮਸ਼ਾਨਘਾਟ ਵਿਚ ਨਾਇਬ ਤਹਿਸੀਲਦਾਰ ਦੀ ਅਗਵਾਈ ਵਿਚ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਸੂਬੇ ‘ਚ ਕੋਰੋਨਾ ਦੇ ਮਾਮਲਿਆਂ ਨੇ ਇੱਕ ਵਾਰ ਫਿਰ ਤੋਂ ਰਫਤਾਰ ਫੜ੍ਹ ਲਈ ਹੈ। ਸੂਬੇ ‘ਚ ਅੱਜ ਜਲੰਧਰ ਤੋਂ 11, ਅੰਮ੍ਰਿਤਸਰ ਤੋਂ 15, ਬਰਨਾਲ ਤੋਂ 2 ਅਤੇ ਨਵਾਂਸ਼ਹਿਰ ਤੋਂ 3 ਮਾਮਲਿਆਂ ਦੀ ਪੁਸ਼ਟੀ ਹੋਈ ਹੈ।

Share this Article
Leave a comment