ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਬੱਚੀ ਨਾਲ ਡਿਜੀਟਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਮਲਾ ਦੇ ਉਪਨਗਰ ਸਮਰਹਿੱਲ ਦੇ ਇੱਕ ਸਕੂਲ ਵਿੱਚ ਪੜ੍ਹਦੀ ਸੱਤ ਸਾਲ ਦੀ ਬੱਚੀ ਨਾਲ ਉਸੇ ਸਕੂਲ ਦੀ ਇੱਕ ਨਾਬਾਲਗ ਬੱਚੇ ਨੇ ਡਿਜੀਟਲ ਬਲਾਤਕਾਰ ਕੀਤਾ ਹੈ। ਇਸ ਬਾਰੇ ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਸ਼ਿਮਲਾ ਮਹਿਲਾ ਥਾਣੇ ‘ਚ ਮਾਮਲਾ ਦਰਜ ਕਰਵਾਇਆ ਹੈ। ਇਹ ਘਟਨਾ ਸਮਰਹਿੱਲ ਸਥਿਤ ਐਚਪੀਯੂ ਮਾਡਲ ਸਕੂਲ ਦੀ ਹੈ। ਹਿਮਾਚਲ ਯੂਨੀਵਰਸਿਟੀ ਇਸ ਸਕੂਲ ਨੂੰ ਚਲਾਉਂਦੀ ਹੈ।
ਪੀੜਤ ਲੜਕੀ ਦੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਦੱਸਿਆ ਕਿ ਧੀ ਨੇ ਆਪਣੇ ਨਾਲ ਹੋਏ ਯੌਨ ਅਪਰਾਧ ਦੀ ਜਾਣਕਾਰੀ ਦਿੱਤੀ ਹੈ। ਜਿਸ ਨੇ ਉਸ ਨਾਲ ਅਜਿਹਾ ਸਲੂਕ ਕੀਤਾ, ਉਹ ਉਸੇ ਸਕੂਲ ਵਿੱਚ ਪੜ੍ਹਦਾ 12 ਸਾਲਾ ਵਿਦਿਆਰਥੀ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮ ਵਿਦਿਆਰਥੀ ਨੇ ਵਿਦਿਆਰਥਣ ਦੇ ਪ੍ਰਾਈਵੇਟ ਪਾਰਟ ਨਾਲ ਛੇੜਛਾੜ ਕੀਤੀ। ਸ਼ਿਕਾਇਤ ਦੇ ਆਧਾਰ ‘ਤੇ ਮਹਿਲਾ ਥਾਣਾ ਪੁਲਿਸ ਨੇ ਆਈਪੀਸੀ ਦੀ ਧਾਰਾ 376, 506 ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਇਸ ਸਬੰਧੀ ਸਕੂਲ ਵਿੱਚ ਤਾਇਨਾਤ ਸਟਾਫ਼ ਅਤੇ ਅਧਿਆਪਕਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੀਸੀਟੀਵੀ ਫੁਟੇਜ ਵੀ ਚੈੱਕ ਕੀਤੀ ਜਾਵੇਗੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.