ਪਾਕਿਸਤਾਨ ‘ਚ ਹਿੰਦੂ ਭਾਈਚਾਰੇ ਦੇ ਨੌਜਵਾਨ ਨੇ ਰਚਿਆ ਇਤਿਹਾਸ, ਏਅਰਫੋਰਸ ‘ਚ ਬਣਿਆ ਪਾਇਲਟ

ਲਾਹੌਰ: ਪਾਕਿਸ‍ਤਾਨ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਕਿਸੇ ਹਿੰਦੂ ਨੌਜਵਾਨ ਨੂੰ ਹਵਾਈ ਫੌਜ ਵਿੱਚ ਜੀਡੀ ਪਾਇਲਟ ਦੇ ਤੌਰ ‘ਤੇ ਚੁਣਿਆ ਗਿਆ ਹੈ। ਖਬਰਾਂ ਮੁਤਾਬਕ ਸਿੰਧ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਥਰਪਾਰਕਰ ਨਾਲ ਸਬੰਧ ਰੱਖਣ ਵਾਲੇ ਰਾਹੁਲ ਦੇਵ ਦੀ ਬਤੋਰ ਜੀਡੀ ਪਾਇਲਟ ਨਿਯੁਕਤੀ ‘ਤੇ ਘੱਟ ਗਿਣਤੀਆਂ ਦੇ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ।

ਪਾਕਿਸਤਾਨ ਦੇ ਰਾਹੁਲ ਦੇਵ ਦੀ ਇੱਕ ਤਸ‍ਵੀਰ ਸੋਸ਼ਲ ਮੀਡੀਆ ‘ਤੇ ਵੀ ਤੇਜੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕ ਉਨ੍ਹਾ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ।

ਪਾਕਿਸ‍ਤਾਨ ਏਅਰਫੋਰਸ ਦੇ ਟਵਿਟਰ ‘ਤੇ ਇਹ ਜਾਣਕਾਰੀ ਸਾਂਝਾ ਕਰਦੇ ਹੀ ਰਾਹੁਲ ਦੇਵ ਨੂੰ ਲੋਕਾਂ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।

Check Also

ਅਮਰੀਕਾ ‘ਚ ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਸੰਸਦ ਵਿੱਚ ਭਾਰਤ ਵਿਰੋਧੀ ਮਤਾ ਪੇਸ਼ ਕੀਤਾ

ਵਾਸ਼ਿੰਗਟਨ- ਡੈਮੋਕ੍ਰੇਟਿਕ ਪਾਰਟੀ ਦੀ ਸੰਸਦ ਇਲਹਾਨ ਉਮਰ ਨੇ ਆਪਣੇ ਭਾਰਤ ਵਿਰੋਧੀ ਰੁਖ ਨੂੰ ਜਾਰੀ ਰੱਖਦੇ …

Leave a Reply

Your email address will not be published.